ਬਾਦਲ ਦੀ ਸੁਰੱਖਿਆ ਕਰਨਗੇ ਕੈਪਟਨ ਅਮਰਿੰਦਰ ਸਿੰਘ!
Tuesday, Oct 16, 2018 - 06:57 PM (IST)

ਮੋਹਾਲੀ (ਹਰਪ੍ਰੀਤ ਸਿੰਘ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਜਾਨੋ ਮਾਰਨ ਦੀ ਹੋ ਰਹੀ ਸਾਜ਼ਿਸ਼ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਤੋਂ ਭਲੀ-ਭਾਂਤੀ ਵਾਕਫ ਹਨ, ਇਸ ਲਈ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰ ਤਰੀਕੇ ਦੀ ਸੁਰੱਖਿਆ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਮੋਹਾਲੀ ਵਿਖੇ ਵਿਜੀਲੈਂਸ ਵਿਭਾਗ ਦੇ ਦਫਤਰ ਦਾ ਉਦਘਾਟਨ ਕਰਨ ਪਹੁੰਚੇ ਹੋਏ ਸਨ।
ਦਰਅਸਲ ਬੀਤੇ ਦਿਨ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲੇ 'ਚੋਂ ਤਿੰਨ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਬਦਮਾਸ਼ਾਂ ਦੇ ਸਬੰਧ ਖਾਲਿਸਤਾਨੀ ਅੱਤਵਾਦੀਆਂ ਨਾਲ ਸਨ, ਜੋ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਕਰਨ ਦੀ ਰਣਨੀਤੀ ਤਿਆਰ ਕਰ ਰਹੇ ਸਨ ਪਰ ਪੁਲਸ ਨੇ ਪਹਿਲਾਂ ਹੀ ਪੁਲਸ ਨੇ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ।