ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ

Friday, Mar 19, 2021 - 06:38 PM (IST)

ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ

ਚੰਡੀਗੜ੍ਹ : ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਦਰਅਸਲ ਬਾਦਲ ਮੰਗਲਵਾਰ ਨੂੰ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਤੇ ਬੁੱਧਵਾਰ ਨੂੰ ਪਰਿਵਾਰ ਦੇ ਕਿਚਨ ਸਟਾਫ਼ ਦੇ ਤਿੰਨ ਮੈਂਬਰਾਂ ਦੀ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸੀਨੀਅਰ ਬਾਦਲ ਅਤੇ ਹੋਰਾਂ ਦੇ ਟੈਸਟ ਕੀਤੇ ਗਏ ਸਨ, ਜਿਸ ਦੀ ਰਿਪੋਰਟ ਵਿਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਰਿਪੋਰਟ ਨੈਗੇਟਿਵ ਆਈ ਹੈ। 

ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਪੰਜਾਬ ’ਚ ਵਧੇਗੀ ਹੋਰ ਸਖ਼ਤੀ, ਮੋਦੀ ਨਾਲ ਬੈਠਕ ਦੌਰਾਨ ਕੈਪਟਨ ਨੇ ਦਿੱਤੇ ਸੰਕੇਤ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ ਅਤੇ ਇਸ ਮਗਰੋਂ ਪਿੰਡ ਬਾਦਲ ਵਿਖੇ ਸਥਿਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ’ਤੇ ਤਿੰਨ ਕਰਮਚਾਰੀ ਵੀ ਕੋਰੋਨਾ ਪਾਜ਼ੇਟਿਵ ਆਏ ਹਨ। ਇਸ ਉਪਰੰਤ ਸਰਦਾਰ ਬਾਦਲ ਦਿੱਲੀ ਲਈ ਰਵਾਨਾ ਹੋ ਗਏ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਜੋ ਤਿੰਨ ਕਰਮਚਾਰੀ ਪਾਜ਼ੇਟਿਵ ਆਏ ਉਨ੍ਹਾਂ ’ਚੋਂ ਇਕ ਪ੍ਰਕਾਸ਼ ਸਿੰਘ ਬਾਦਲ ਹੋਰਾਂ ਦਾ ਰਸੋਈਆ ਹੈ। ਪ੍ਰਕਾਸ਼ ਸਿੰਘ ਬਾਦਲ ਪਿੰਡ ਬਾਦਲ ਤੋਂ ਬਠਿੰਡਾ ਗਏ ਅਤੇ ਬਠਿੰਡਾ ਤੋਂ ਚਾਰਟਰਡ ਪਲੇਨ ਰਾਹੀਂ ਦਿਲੀ ਲਈ ਰਵਾਨਾ ਹੋ ਗਏ। 

ਇਹ ਵੀ ਪੜ੍ਹੋ : ਪਟਿਆਲਾ : ਰਜਿੰਦਰਾ ਹਸਪਤਾਲ ਦਾ ਹੈਰਾਨ ਕਰਦਾ ਮਾਮਲਾ, 4 ਸਾਲਾ ਬੱਚੇ ਦੇ ਢਿੱਡ ’ਚੋ ਜੋ ਨਿਕਲਿਆ ਦੇਖ ਡਾਕਟਰਾਂ ਦੇ ਵੀ ਉੱਡੇ ਹੋਸ਼

ਮੰਗਲਵਾਰ ਨੂੰ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਤੇ ਬੁੱਧਵਾਰ ਨੂੰ ਪਰਿਵਾਰ ਦੇ ਕਿਚਨ ਸਟਾਫ਼ ਦੇ ਤਿੰਨ ਮੈਂਬਰਾਂ ਦੀ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸੀਨੀਅਰ ਬਾਦਲ ਦੀ ਸਿਹਤ ਨੂੰ ਲੈ ਕੇ ਪਰਿਵਾਰ ਵਿਚ ਚਿੰਤਾਂ ਪਾਈ ਗਈ । ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸਿਹਤ ਵਿਭਾਗ ਨੇ ਬਾਦਲ ਦੀ ਰਿਹਾਇਸ਼ ’ਤੇ 60 ਦੇ ਕਰੀਬ ਸਟਾਫ਼ ਮੈਂਬਰਾਂ ਦੇ ਕੋਰੋਨਾ ਸਬੰਧੀ ਟੈਸਟ ਲੈਣ ਦੀ ਪੁਸ਼ਟੀ ਤਾਂ ਕਰ ਦਿੱਤੀ ਪਰ ਪ੍ਰਕਾਸ਼ ਸਿੰਘ ਬਾਦਲ ਬਾਰੇ ਕਹਿਣ ਤੋਂ ਇਨਕਾਰ ਕਰ ਦਿੱਤਾ। ਇਹ ਵੀ ਪਤਾ ਲੱਗਾ ਹੈ ਕਿ ਬਾਦਲ ਦੀ ਸਿਹਤ ਦੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਪੂਰਨ ਤੌਰ ’ਤੇ ਇਕਾਂਤਵਾਸ ਰਹਿਣ ਦੀ ਸਲਾਹ ਦਿੱਤੀ ਹੈ ਜਿਸ ਦਾ ਫੈਸਲਾ ਲੰਘੀ ਰਾਤ ਹੋ ਗਿਆ ਸੀ। ਹੁਣ ਆਈ ਤਾਜ਼ਾ ਰਿਪੋਰਟ ਵਿਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੈਗੇਟਿਵ ਆਏ ਹਨ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁਖਬੀਰ ਬਾਦਲ ਕੋਰੋਨਾ ਪਾਜ਼ੇਟਿਵ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News