ਸ. ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਦੇ ਚੱਲਦੇ ਪ੍ਰਯੋਗੀ ਪ੍ਰੀਖਿਆ ਦੀਆਂ ਮਿਤੀਆਂ ’ਚ ਤਬਦੀਲੀ
Wednesday, Apr 26, 2023 - 06:27 PM (IST)

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅਚਾਨਕ ਦਿਹਾਂਤ ਹੋਣ ’ਤੇ ਸੂਬਾ ਸਰਕਾਰ ਵੱਲੋਂ ਵੀਰਵਾਰ 27 ਅਪ੍ਰੈਲ ਨੂੰ ਛੁੱਟੀ ਐਲਾਨੇ ਜਾਣ ਕਾਰਨ ਇਸ ਦਿਨ ਕਰਵਾਈ ਜਾਣ ਵਾਲੀ ਪ੍ਰਯੋਗੀ ਪ੍ਰੀਖਿਆ ਦੀਆਂ ਮਿਤੀਆਂ ਵਿਚ ਤਬਦੀਲੀ ਕੀਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ ਸੂਬੇ ਵਿਚ ਛੁੱਟੀ ਦਾ ਐਲਾਨ ਹੋਣ ਕਾਰਨ ਵੀਰਵਾਰ 27 ਅਪ੍ਰੈਲ ਨੂੰ ਕਰਵਾਈ ਜਾਣ ਵਾਲੀ ਪ੍ਰਯੋਗੀ ਪ੍ਰੀਖਿਆ ਹੁਣ ਮੰਗਲਵਾਰ 02 ਮਈ ਨੂੰ ਪਹਿਲਾਂ ਮਿੱਥੇ ਸਮੇਂ ਅਤੇ ਪ੍ਰੀਖਿਆ ਕੇਂਦਰਾਂ ’ਤੇ ਹੀ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ, ਭਾਵੁਕ ਹੋਏ ਸੁਖਬੀਰ ਤੇ ਮਨਪ੍ਰੀਤ ਬਾਦਲ
ਸਿੱਖਿਆ ਬੋਰਡ ਦੇ ਅਧਿਕਾਰੀਆਂ ਵੱਲੋਂ ਸਬੰਧਤ ਸਕੂਲਾਂ ਦੇ ਅਮਲੇ ਨੂੰ ਉਚੇਚੇ ਤੌਰ ’ਤੇ ਹਦਾਇਤ ਵੀ ਕੀਤੀ ਗਈ ਹੈ ਕਿ ਇਸ ਤਬਦੀਲੀ ਸਬੰਧੀ ਸਬੰਧਤ ਪ੍ਰੀਖਿਆਰਥੀਆਂ ਨੂੰ ਸੂਚਿਤ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਪ੍ਰੀਖਿਆਰਥੀ ਪ੍ਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ। ਵਧੇਰੇ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ’ਤੇ ਉਪਲੱਬਧ ਹੈ ਅਤੇ ਜ਼ਰੂਰਤ ਪੈਣ ’ਤੇ ਈ-ਮੇਲ ਆਈ. ਡੀ. srsecconduct.pseb.punjab.gov.in ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦਿੱਤੀ ਸ਼ਰਧਾਂਜਲੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।