ਕੈਪਟਨ ਨੇ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਥਾਂ ਉਨ੍ਹਾਂ ਤੋਂ ਖੋਹ ਲਈ : ਪ੍ਰਕਾਸ਼ ਸਿੰਘ ਬਾਦਲ
Thursday, May 09, 2019 - 05:54 PM (IST)
ਤਲਵੰਡੀ ਸਾਬੋ (ਗਰਗ) - ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਪ੍ਰਚਾਰ ਕਰਨ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉਤਰੇ ਹਨ। ਨੂੰਹ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਵਿਖੇ ਜਿੱਥੇ ਆਪਣੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮ ਗਿਣਾਏ, ਉਥੇ ਹੀ ਉਹ ਕਾਂਗਰਸ ਸਰਕਾਰ ਦੇ 2 ਸਾਲਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਗਾਉਂਦੇ ਹੋਏ ਨਜ਼ਰ ਆਏ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ 'ਚ 10 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਦਿੱਤੇ ਬਿਆਨ 'ਤੇ ਚੁੱਟਕੀ ਲੈਂਦੇ ਹੋਏ ਕਿਹਾ ਕਿ ਕੈਪਟਨ ਸਾਹਿਬ ਜੋ ਵੀ ਬਿਆਨ ਦਿੰਦੇ ਹਨ, ਉਸ ਦੇ ਉਲਟ ਲਗਾ ਲਿਆ ਕਰੋ, ਕਿਉਂਕਿ ਇਨ੍ਹਾਂ ਨੇ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਥਾਂ ਉਨ੍ਹਾਂ ਤੋਂ ਨੌਕਰੀ ਖੋਹ ਲਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ 'ਆਪ' ਵਲੋਂ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਨੂੰ ਮਹਿਜ ਚੋਣ ਪ੍ਰਚਾਰ ਦਾ ਠੰਗ ਦੱਸਿਆ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ 'ਚ 10 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਦਿੱਤੇ ਬਿਆਨ 'ਤੇ ਚੁੱਟਕੀ ਲੈਂਦੇ ਹੋਏ ਕਿਹਾ ਕਿ ਕੈਪਟਨ ਸਾਹਿਬ ਜੋ ਵੀ ਬਿਆਨ ਦਿੰਦੇ ਹਨ, ਉਸ ਦੇ ਉਲਟ ਲਗਾ ਲਿਆ ਕਰੋ, ਕਿਉਂਕਿ ਇਨ੍ਹਾਂ ਨੇ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਥਾਂ ਉਨ੍ਹਾਂ ਤੋਂ ਨੌਕਰੀ ਖੋਹ ਲਈ ਹੈ। ਕੈਪਟਨ ਅਮਰਿੰਦਰ ਸਿੰਘ ਵਲੋਂ ਐੱਸ.ਜੀ.ਪੀ.ਸੀ. ਚੋਣਾਂ ਸਬੰਧੀ ਦਿੱਤੇ ਬਿਆਨ 'ਤੇ ਉਨ੍ਹਾਂ ਕਿਹਾ ਕਿ ਸੈਂਟਰ 'ਚ ਕਦੇ ਕਾਂਗਰਸ ਦੀ ਸਰਕਾਰ ਨਹੀਂ ਬਣੇਗੀ। ਐੱਸ.ਜੀ.ਪੀ.ਸੀ. ਚੋਣਾਂ ਤਾਂ ਹੋਣਗੀਆਂ ਪਰ ਇਨ੍ਹਾਂ ਨੇ ਉਥੇ ਵੀ ਨਹੀਂ ਜਿੱਤਣਾ।