ਕੈਪਟਨ ਦੀ ਕਰਜ਼ਾ ਮੁਆਫੀ ''ਤੇ ਬਾਦਲ ਨੇ ਕੱਸਿਆ ਵਿਅੰਗ

06/24/2017 7:46:22 PM

ਨਵੀਂ ਦਿੱਲੀ\ਚੰਡੀਗੜ੍ਹ : ਵਾਅਦੇ ਮੁਤਾਬਕ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਨਾ ਕਰਨ 'ਤੇ ਕੈਪਟਨ ਸਰਕਾਰ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਰਕਾਰ ਦੀ ਕਰਜ਼ਾ ਮੁਆਫੀ 'ਤੇ ਵਿਅੰਗ ਕੱਸਦਿਆਂ ਕਿਹਾ ਹੈ ਕਿ ਜੇਕਰ ਸਾਡੀ ਸਰਕਾਰ ਹੁੰਦੀ ਤਾਂ ਪਹਿਲੇ ਦਿਨ ਹੀ ਸਾਰਾ ਕਰਜ਼ਾ ਮੁਆਫ ਕਰ ਦਿੰਦੀ। ਉਨ੍ਹਾਂ ਇਕ ਕਹਾਵਤ ਵੀ ਸੁਣਾਈ, ਜਿਸ ਨੂੰ ਸੁਣ ਕੇ ਸਾਰਿਆਂ ਦਾ ਹਾਸਾ ਛੁੱਟ ਗਿਆ। ਵਿਧਾਨ ਸਭਾ 'ਚ ਹੋਏ ਘਟਨਾਕ੍ਰਮ 'ਤੇ ਬੋਲਦੇ ਹੋਏ ਬਾਦਲ ਨੇ ਕਿਹਾ ਕਿ ਸਦਨ 'ਚ ਵਿਧਾਇਕਾਂ ਦੀਆਂ ਪੱਗਾਂ ਅਤੇ ਚੁੰਨੀਆਂ ਲੱਥਣਾ ਲੋਕਤੰਤਰ ਦੇ ਮੱਥੇ 'ਤੇ ਕਲੰਕ ਹੈ।
ਦੱਸ ਦਈਏ ਕਿ ਕਿਸਾਨਾਂ ਦਾ ਕਰਜ਼ਾ-ਕੁਰਕੀ ਮੁਆਫ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਕੈਪਟਨ ਸਰਕਾਰ ਨੇ ਹੁਣ ਸਿਰਫ ਫਸਲੀ ਕਰਜ਼ਾ ਹੀ ਮੁਆਫ ਕਰਨ ਦਾ ਐਲਾਨ ਕੀਤਾ ਹੈ।