ਪ੍ਰਕਾਸ਼ ਸਿੰਘ ਬਾਦਲ ਦੀਆਂ ਬਰੂਹਾਂ ''ਤੇ ਕਿਸਾਨਾਂ ਨੇ ਲਾਇਆ ਪੱਕਾ ਮੋਰਚਾ

Tuesday, Sep 15, 2020 - 08:14 PM (IST)

ਸ੍ਰੀ ਮੁਕਤਸਰ ਸਾਹਿਬ (ਰਿਣੀ,ਪਵਨ) : ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਟਿਆਲਾ ਅਤੇ ਪਿੰਡ ਬਾਦਲ ਵਿਖੇ 15 ਸਤੰਬਰ ਤੋਂ 20 ਸਤੰਬਰ ਤੱਕ ਲਾਏ ਜਾ ਰਹੇ ਪੱਕੇ ਕਿਸਾਨ ਮੋਰਚੇ ਤਹਿਤ ਅੱਜ ਕਿਸਾਨਾਂ ਨੇ ਪਿੰਡ ਬਾਦਲ ਵਿਖੇ ਵੀ ਪੱਕਾ ਮੋਰਚਾ ਲਾ ਦਿੱਤਾ। ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਜਾਰੀ ਕਰਨ ਦਾ ਵਿਰੋਧ ਕਰ ਰਹੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਆਪੋ-ਆਪਣੇ ਪੱਧਰ 'ਤੇ ਸੰਘਰਸ਼ ਜਾਰੀ ਹੈ। 

ਇਹ ਵੀ ਪੜ੍ਹੋ :  ਲੁਟੇਰਿਆਂ ਨੂੰ ਧੂੜ ਚਟਾਉਣ ਵਾਲੀ ਜਲੰਧਰ ਦੀ ਧੀ ਨੂੰ ਐੱਨ. ਆਰ. ਆਈ. ਨੇ ਕਮਿਸ਼ਨਰ ਹੱਥ ਭੇਜਿਆ ਤੋਹਫਾ

ਇਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿੰਡ ਬਾਦਲ ਵਿਖੇ 15 ਤੋਂ 20 ਸਤੰਬਰ ਤੱਕ ਪੱਕਾ ਮੋਰਚਾ ਲਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤਹਿਤ ਅੱਜ ਵੱਡੀ ਗਿਣਤੀ 'ਚ ਕਿਸਾਨ ਪਿੰਡ ਕਾਲਝਰਾਣੀ ਨੇੜੇ ਇਕੱਠੇ ਹੋਏ ਅਤੇ ਪਿੰਡ ਬਾਦਲ ਵੱਲ ਵੱਧਣੇ ਸ਼ੁਰੂ ਹੋਏ ਤਾਂ ਪ੍ਰਸ਼ਾਸਨ ਵੱਲੋਂ ਰੋਕਾਂ ਲਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਵੱਡੀ ਗਿਣਤੀ ਵਿਚ ਕਿਸਾਨ ਜਿੰਨਾਂ 'ਚ ਬੀਬੀਆਂ ਵੀ ਸ਼ਾਮਲ ਸਨ ਪਿੰਡ ਬਾਦਲ ਪਹੁੰਚ ਗਏ । 

ਇਹ ਵੀ ਪੜ੍ਹੋ :  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬਾਦਲਾਂ ਨੂੰ ਨਸੀਹਤ

ਵਰਨਣਯੋਗ ਹੈ ਕਿ ਯੂਨੀਅਨ ਵਲੋਂ ਪਿੰਡ ਬਾਦਲ ਅਤੇ ਪਟਿਆਲਾ ਵਿਖੇ 15 ਤੋਂ 20 ਸਤੰਬਰ ਤਕ ਪੱਕਾ ਮੋਰਚਾ ਲਾਇਆ ਗਿਆ। ਕਿਸਾਨ ਆਗੂਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਕੇਂਦਰ ਸਰਕਾਰ ਵਿਚ ਭਾਈਵਾਲ ਹੈ ਅਤੇ ਕੇਂਦਰ ਵਲੋਂ ਖੇਤੀ ਸਬੰਧੀ ਆਰਡੀਨੈਂਸ ਜਾਰੀ ਕੀਤੇ ਗਏ ਜੋ ਕਿ ਕਿਸਾਨ ਵਿਰੋਧੀ ਹੈ, ਦੂਜੇ ਪਾਸੇ ਕਾਂਗਰਸ ਨੇ ਜੋ ਸੱਤਾ ਵਿਚ ਆਉਣ ਤੋਂ ਪਹਿਲਾਂ ਵਾਅਦੇ ਕੀਤੇ ਉਹ ਵੀ ਪੂਰੇ ਨਹੀਂ ਹੋਏ। ਇਸ ਲਈ ਪਟਿਆਲਾ ਅਤੇ ਬਾਦਲ ਦੋਵਾਂ ਥਾਂ 'ਤੇ 20 ਸਤੰਬਰ ਤਕ ਪੱਕਾ ਮੋਰਚਾ ਲਾਇਆ ਗਿਆ ।

ਇਹ ਵੀ ਪੜ੍ਹੋ :  ਪੰਜਾਬ ਪੁਲਸ ਵਲੋਂ ਦੋ ਹੋਰ ਖ਼ਾਲਿਸਤਾਨੀ ਗ੍ਰਿਫ਼ਤਾਰ, ਅਸਲਾ ਬਰਾਮਦ


Gurminder Singh

Content Editor

Related News