ਜਸਪਾਲ ਸਿੰਘ ਦੇ ਘਰ ਪਹੁੰਚੇ ਬਾਦਲ, ਕੈਪਟਨ ''ਤੇ ਸਾਧਿਆ ਨਿਸ਼ਾਨਾ

Tuesday, May 28, 2019 - 10:36 AM (IST)

ਜਸਪਾਲ ਸਿੰਘ ਦੇ ਘਰ ਪਹੁੰਚੇ ਬਾਦਲ, ਕੈਪਟਨ ''ਤੇ ਸਾਧਿਆ ਨਿਸ਼ਾਨਾ

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੀਤੇ ਦਿਨ ਸ਼ਾਮ ਦੇ ਸਮੇਂ ਪਿੰਡ ਪੰਜਾਵਾਂ ਦੇ ਫਰੀਦਕੋਟ ਪੁਲਸ ਹਿਰਾਸਤ 'ਚ ਮਾਰੇ ਗਏ ਨੌਜਵਾਨ ਜਸਪਾਲ ਸਿੰਘ ਦੇ ਘਰ ਪਹੁੰਚੇ, ਜਿਥੇ ਉਨ੍ਹਾਂ ਦੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਇਸ ਮਾਮਲੇ ਦੀ ਐੱਸ.ਆਈ.ਟੀ. ਬਣਾ ਕੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਅਪੀਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਮਾਮਲੇ ਦੇ ਮੁਲਜ਼ਮ ਜਲਦ ਪੁਲਸ ਦੀ ਗ੍ਰਿਫਤ 'ਚ ਹੋਣਗੇ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ 'ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ 'ਪੰਜਾਬ 'ਚ ਇਸ ਸਮੇਂ ਜੰਗਲ ਦਾ ਰਾਜ ਹੈ, ਜੋ ਮਰਜੀ ਕੋਈ ਵੀ ਕਰੇ, ਪੁੱਛਣ ਵਾਲਾ ਕੋਈ ਨਹੀਂ'।


author

rajwinder kaur

Content Editor

Related News