ਬਾਦਲ ਨੇ ਮੰਗਿਆ ਨਵਜੋਤ ਸਿੱਧੂ ਤੋਂ ਅਸਤੀਫਾ

04/16/2018 2:57:24 PM

ਚੰਡੀਗੜ੍ਹ (ਮਨਮੋਹਨ ਸਿੰਘ) : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਤੋਂ ਨੈਤਿਕਤਾ ਦੇ ਆਧਾਰ 'ਤੇ ਅਸਤੀਫਾ ਦੇਣ ਦੀ ਮੰਗ ਕੀਤੀ ਹੈ। ਬਾਦਲ ਨੇ ਕਿਹਾ ਕਿ ਹੁਣ ਤਾਂ ਪੀੜਤ ਪਰਿਵਾਰ ਵੀ ਸਾਹਮਣੇ ਆ ਕੇ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ। ਜਿਸ ਲਈ ਸਿੱਧੂ ਨੂੰ ਨੈਤਿਕਤਾ ਦੇ ਆਧਾਰ 'ਤੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਬਾਦਲ ਨੇ ਕਾਂਗਰਸੀ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਐੱਫ. ਆਈ. ਆਰ. ਰੱਦ ਕਰਵਾਉਣ 'ਤੇ ਪੈਸੇ ਮੰਗੇ ਜਾਣ 'ਤੇ ਭੱਦੀ ਸ਼ਬਦਾਵਲੀ ਵਰਤਣ ਦੀ ਵਾਇਰਲ ਵੀਡੀਓ 'ਤੇ ਬੋਲਦੇ ਹੋਏ ਕਿਹਾ ਕਿ ਕਾਂਗਰਸ ਵਿਚ ਸ਼ਿਸ਼ਟਾਚਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਬਾਦਲ ਨੇ ਪਾਕਿਸਤਾਨ ਗਏ ਸ਼ਰਧਾਲੂਆਂ ਨੂੰ ਭਾਰਤ ਅਧਿਕਾਰੀਆਂ ਨਾਲ ਮਿਲਣ ਦਿੱਤੇ ਜਾਣ 'ਤੇ ਅਫਸੋਸ ਪ੍ਰਗਟ ਕੀਤਾ ਹੈ।
ਮਸ਼ਹੂਰ ਗਾਇਕ ਪਰਮੀਸ਼ ਵਰਮਾ 'ਤੇ ਹੋਏ ਜਾਨਲੇਵਾ ਹਮਲੇ ਦੇ ਸੰਬੰਧ ਵਿਚ ਬੋਲਦੇ ਹੋਏ ਬਾਦਲ ਨੇ ਕਿਹਾ ਕਿ ਕਾਨੂੰਨ ਵਿਵਸਥਾ ਬਰਕਰਾਰ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਜਿਸ ਨੂੰ ਸਰਕਾਰ ਠੀਕ ਤਰ੍ਹਾਂ ਨਹੀਂ ਨਿਭਾਅ ਪਾ ਰਹੀ।


Related News