ਪ੍ਰਕਾਸ਼ ਸਿੰਘ ਬਾਦਲ ਦੀਆਂ 9 ਪੈਨਸ਼ਨਾਂ ਨੂੰ ਲੈ ਕੇ ਹੋਇਆ ਵੱਡਾ ਖੁਲਾਸਾ, ਜਾਣੋ ਕੀ ਹੈ ਮਾਮਲਾ
Monday, Sep 13, 2021 - 10:49 PM (IST)
ਪਟਿਆਲਾ (ਪਰਮੀਤ, ਲਖਵਿੰਦਰ) : ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 9 ਪੈਨਸ਼ਨਾਂ ਮਿਲਣ ਸਬੰਧੀ ਸੋਸ਼ਲ ਮੀਡੀਆ ’ਤੇ ਵੱਡੇ-ਵੱਡੇ ਦਾਅਵੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਹਨ ਪਰ ਇਹ ਸਭ ਕੋਰਾ ਝੂਠ ਹੈ। ਇਹ ਦਾਅਵਾ ਅਕਾਲੀ ਦਲ ਦੇ ਰਾਜਪੁਰਾ ਤੋਂ ਉਮੀਦਵਾਰ ਅਤੇ ਸੁਖਬੀਰ ਬਾਦਲ ਦੇ ਓ. ਐੱਸ. ਡੀ. ਚਰਨਜੀਤ ਸਿੰਘ ਬਰਾੜ ਨੇ ਕੀਤਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : 2022 ਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵਲੋਂ 64 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਰ. ਟੀ. ਆਈ. ਰਾਹੀਂ ਵਿਧਾਨ ਸਭਾ ਤੋਂ ਇਹ ਜਾਣਕਾਰੀ ਮੰਗੀ ਸੀ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਕਿੰਨੀ ਪੈਨਸ਼ਨ ਮਿਲਦੀ ਹੈ। ਵਿਧਾਨ ਸਭਾ ਦੇ ਅਧੀਨ ਸਕੱਤਰ ਕਮ ਲੋਕ ਸੂਚਨਾ ਅਧਿਕਾਰੀ ਲਿਖਤੀ ਜਵਾਬ ਦਿੱਤਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (ਹੁਣ ਵਿਧਾਇਕ) ਨੂੰ ਪੰਜਾਬ ਵਿਧਾਨ ਸਭਾ ਵੱਲੋਂ ਬਤੌਰ ਵਿਧਾਇਕ ਰਹਿਣ ਕਰਕੇ ਪਿਛਲੇ ਸਮੇਂ ਦੌਰਾਨ ਪੈਨਸ਼ਨ ਨਹੀਂ ਦਿੱਤੀ ਗਈ। ਮੌਜੂਦਾ ਮੈਂਬਰ ਹੋਣ ਕਾਰਨ ਉਨ੍ਹਾਂ ਵੱਲੋਂ ਤਨਖਾਹ ਪ੍ਰਾਪਤ ਕੀਤੀ ਜਾ ਰਹੀ ਹੈ ਤੇ ਪੈਨਸ਼ਨ ਮਿਲਣਯੋਗ ਨਹੀਂ ਹੈ। ਪੈਨਸ਼ਨ ਸਿਰਫ ਸਾਬਕਾ ਵਿਧਾਇਕਾਂ ਨੂੰ ਹੀ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ : ਕਾਂਗਰਸ ’ਚ ਫਿਰ ਵੱਡਾ ਧਮਾਕਾ, ਬੀਬੀਆਂ ਦੇ ਫ੍ਰੀ ਬੱਸ ਸਫ਼ਰ ਨੂੰ ਲੈ ਕੇ ਪਰਗਟ ਨੇ ਘੇਰੀ ਕੈਪਟਨ ਸਰਕਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?