ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰ ਰਹੀ ਪੰਜਾਬ ਸਰਕਾਰ : ਬਾਦਲ (ਵੀਡੀਓ)

04/17/2018 7:28:27 PM

ਚੰਡੀਗੜ੍ਹ (ਮਨਮੋਹਨ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕਾਂਗਰਸ ਸਰਕਾਰ ਦਾ ਇਕ ਸਾਲ ਦਾ ਰਾਜ ਪਸੰਦ ਨਹੀਂ ਆਇਆ ਹੈ। ਬਾਦਲ ਨੇ ਕਾਂਗਰਸ ਪਾਰਟੀ 'ਤੇ ਪੰਜਾਬ ਦੀ ਜਨਤਾ ਨਾਲ ਝੂਠ ਬੋਲਣ ਦੇ ਦੋਸ਼ ਲਗਾਏ ਹਨ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਾਦਲ ਨੇ ਕਿਹਾ ਕਿ ਜਿਹੜੇ ਹਾਲਾਤ ਇਸ ਸਮੇਂ ਪੰਜਾਬ ਦੇ ਬਣੇ ਹੋਏ ਹਨ ਉਸ ਲਈ ਮੁੱਖ ਮੰਤਰੀ ਅਤੇ ਪੰਜਾਬ ਦੀ ਸਮੁੱਚੀ ਕੈਬਨਿਟ ਜ਼ਿੰਮੇਵਾਰ ਹੈ। ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਸਮੇਂ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਕਸਮ ਤਾਂ ਖਾ ਲਈ ਸੀ ਪਰ ਉਨ੍ਹਾਂ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।
ਬਾਦਲ ਨੇ ਕਿਹਾ ਕਿ ਸਾਡੀ ਸਰਕਾਰ ਨੇ ਜੋ ਕਿਹਾ ਉਸ ਤੋਂ ਵੱਧ ਕੰਮ ਕਰਕੇ ਵਿਖਾਏ ਜਦਕਿ ਕਾਂਗਰਸ ਸਿਰਫ ਖਜ਼ਾਨਾ ਖਾਲੀ ਹੋਣ ਦਾ ਰਾਗ ਅਲਾਪ ਰਹੀ ਹੈ। ਬਾਦਲ ਨੇ ਕਿਹਾ ਕਿ ਕਾਂਗਰਸ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ।