ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖਤੀ ਮੁਹਿੰਮ ’ਚ ਪ੍ਰਕਾਸ਼ ਸਿੰਘ ਬਾਦਲ ਨੇ ਲਿਆ ਹਿੱਸਾ

Saturday, Feb 18, 2023 - 02:03 PM (IST)

ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖਤੀ ਮੁਹਿੰਮ ’ਚ ਪ੍ਰਕਾਸ਼ ਸਿੰਘ ਬਾਦਲ ਨੇ ਲਿਆ ਹਿੱਸਾ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਗਈ ਦਸਤਖਤ ਮੁਹਿੰਮ ਦੇ ਦੂਜੇ ਪੜਾਅ ਵਿਚ ਅੱਜ ਪਿੰਡ ਪੱਧਰ ’ਤੇ ਘਰ-ਘਰ ਪਹੁੰਚ ਲਈ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੁਹਿੰਮ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਿਆਸਤ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਵੀ ਦਸਤਖਤ ਕਰਕ ਹਿੱਸਾ ਲਿਆ। ਇਸ ਸਬੰਧੀ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁੱਕ ਪੇਜ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੁਹਿੰਮ ਦੇ ਫਾਰਮ ’ਤੇ ਦਸਤਖਤ ਕਰਦਿਆਂ ਦੀ ਤਸਵੀਰ ਵੀ ਸਾਂਝੀ ਕੀਤੀ ਹੈ। 

ਉਨ੍ਹਾਂ ਲਿਖਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੇ ਸੰਘਰਸ਼ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ ਦੀ ਆਰੰਭਤਾ ਮੌਕੇ ਅੱਜ ਮਾਨਯੋਗ ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਫ਼ਾਰਮ ’ਤੇ ਦਸਤਖ਼ਤ ਕਰਕੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪੁਰਜ਼ੋਰ ਅਪੀਲ ਕੀਤੀ ਹੈ।


author

Gurminder Singh

Content Editor

Related News