ਬਾਦਲ ਤੋਂ ''ਸਿੱਟ'' ਦੀ ਪੁੱਛਗਿੱਛ ''ਤੇ ਭਗਵੰਤ ਮਾਨ ਦਾ ਬਿਆਨ (ਵੀਡੀਓ)

Saturday, Nov 17, 2018 - 06:29 PM (IST)

ਸੰਗਰੂਰ : ਸਿੱਟ ਸਾਹਮਣੇ ਪੇਸ਼ ਹੋ ਕੇ ਬਿਆਨ ਦਰਜ ਕਰਵਾਉਣ ਤੋਂ ਬਾਅਦ ਵਿਰੋਧੀਆਂ ਨੇ ਵੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਹਮਲੇ ਬੋਲਣੇ ਸ਼ੁਰੂ ਕਰ ਦਿੱਤੇ ਹਨ। ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਬਾਦਲ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਬਾਦਲ ਹੁਣ ਮੁੱਖ ਮੰਤਰੀ ਨਹੀਂ ਸਗੋਂ ਸਿਰਫ ਇਕ ਵਿਧਾਇਕ ਹਨ ਅਤੇ ਉਹ ਕਾਨੂੰਨ ਤੋਂ ਉਪਰ ਨਹੀਂ ਹਨ। ਅੱਗੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਹੁਦਾ ਭਾਵੇਂ ਕੋਈ ਵੀ ਹੋਵੇ ਕਾਨੂੰਨ ਤੋਂ ਉਪਰ ਨਹੀਂ ਹੋ ਸਕਦਾ। ਇਸ ਲਈ ਕਾਨੂੰਨ ਦਾ ਸਾਹਮਣਾ ਤਾਂ ਕਰਨਾ ਹੀ ਪਵੇਗਾ। 

ਇਸ ਤੋਂ ਇਲਾਵਾ ਮਾਨ ਨੇ ਕਿਹਾ ਕਿ ਸਾਬਕਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਤੋਂ ਇਲਾਵਾ ਤਤਕਾਲੀ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਦਾ ਨਾਂ ਵੀ ਸ਼ਾਮਲ ਹੈ, ਇਸ ਲਈ ਉਨ੍ਹਾਂ ਨੂੰ ਵੀ ਜਾਂਚ ਵਿਚ ਜ਼ਰੂਰ ਸ਼ਾਮਲ ਹੋਣਾ ਚਾਹੀਦਾ ਹੈ।


Related News