ਪੰਥਕ ਤੇ ਪੰਜਾਬੀ ਹਿੱਤਾਂ ਲਈ ਲੜਨ ਵਾਲੇ ਜੁਝਾਰੂ ਸਨ ਜਥੇਦਾਰ ਤੋਤਾ ਸਿੰਘ: ਪ੍ਰਕਾਸ਼ ਸਿੰਘ ਬਾਦਲ

Saturday, May 21, 2022 - 06:16 PM (IST)

ਚੰਡੀਗੜ੍ਹ : ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਉਨ੍ਹਾਂ ਦੇ ਲੰਬੇ ਸਮੇਂ ਤੋਂ ਸਾਥੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਜਥੇਦਾਰ ਤੋਤਾ ਸਿੰਘ ਜੀ ਦੇ ਵਿਛੋੜੇ ਨਾਲ ਪੰਜਾਬੀਆਂ ਖ਼ਾਸ ਤੌਰ ’ਤੇ ਖਾਲਸਾ ਪੰਥ ਨੇ ਇਕ ਮਜ਼ਬੂਤ ਪੰਥਕ ਆਵਾਜ਼ ਗੁਆ ਲਈ ਹੈ, ਜੋ ਹਮੇਸ਼ਾ ਸਾਡੇ ਮਹਾਨ ਗੁਰੂ ਸਾਹਿਬਾਨ ਵੱਲੋਂ ਦਰਸਾਏ ਆਦਰਸ਼ਾਂ ਪ੍ਰਤੀ ਪੂਰਾ ਦ੍ਰਿੜ੍ਹ ਅਤੇ ਵਚਨਬੱਧ ਸੀ। 

ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਜਥੇਦਾਰ ਤੋਤਾ ਸਿੰਘ ਦੀ ਉਸ ਅਣਥੱਕ ਭਾਵਨਾ ਤੋਂ ਪ੍ਰੇਰਨਾ ਤੇ ਮਾਰਗ ਦਰਸ਼ਨ ਲੈਂਦਾ ਰਹੇਗਾ, ਜਿਸ ਨਾਲ ਉਨ੍ਹਾਂ ਖਾਲਸਾ ਪੰਥ ਨੁੰ ਦਰਪੇਸ਼ ਬਹੁਤ ਮੁਸ਼ਕਿਲ ਚੁਣੌਤੀਆਂ ਤੇ ਪੰਜਾਬ ਦੇ ਲੋਕਾਂ ਨੂੰ ਪੰਥ ਵਿਰੋਧੀ ਤਾਕਤਾਂ ਵੱਲੋਂ ਦਰਪੇਸ਼ ਤਾਨਾਸ਼ਾਹੀ ਤੇ ਵਿਤਕਰੇਭਰਪੂਰ ਰਵੱਈਏ ਦਾ ਡੱਟ ਕੇ ਸਾਹਮਣਾ ਕੀਤਾ। ਸਰਦਾਰ ਬਾਦਲ ਨੇ ਮਰਹੂਮ ਅਕਾਲੀ ਆਗੂ ਨਾਲ ਤਕਰੀਬਨ ਅੱਧੀ ਸਦੀ ਦੀ ਸਾਂਝ ਚੇਤੇ ਕਰਦਿਆਂ ਕਿਹਾ ਕਿ ਜਥੇਦਾਰ ਸਾਹਿਬ ਅਣਥੱਕ ਜੁਝਾਰੂ ਸਨ, ਜੋ ਹਮੇਸ਼ਾ ਸਿੱਖ ਕੌਮ, ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਵਾਸਤੇ ਕੁਰਬਾਨੀ ਦੇਣ ਨੂੰ ਤਿਆਰ ਰਹਿੰਦੇ ਸਨ। ਉਹ ਪੰਜਾਬ ਦੀ ਏਕਤਾ, ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਆਦਰਸ਼ਨ ਪ੍ਰਤੀ ਵਚਨਬੱਧਤਾ ਨੇ ਇਸ ਸੰਬੰਧ ਵਿਚ ਵਚਨਬੱਧਤਾ ਮਜ਼ਬੂਤ ਕੀਤੀ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ਵਿਖੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਨੌਜਵਾਨ ਦਾ ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ

ਸਰਦਾਰ ਬਾਦਲ ਨੇ ਦੱਸਿਆ ਕਿ ਜਥੇਦਾਰ ਸਾਹਿਬ ਨੇ 1984 ਦੀਆਂ ਘਟਨਾਵਾਂ ਤੋਂ ਪਈ ਮਾਰ ਤੋਂ ਬਾਅਦ ਖਾਲਸਾ ਪੰਥ ਦੀ ਚੜ੍ਹਦੀਕਲਾ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੇ ਅਣਥੱਕ ਯਤਨਾਂ ਵਿਚ ਅਹਿਮ ਰੋਲ ਅਦਾ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਗੁਰਚਰਨ ਸਿੰਘ ਟੌਹੜਾ, ਜਥੇਦਾਰ ਜਗਦੇਵ ਸਿੰਘ ਤਲਵੰਡੀ ਤੇ ਕੈਪਟਨ ਕੰਵਲਜੀਤ ਸਿੰਘ ਨਾਲ ਰਲ ਕੇ ਪਾਰਟੀ ਦੀ 75ਵੀਂ ਵਰ੍ਹੇਗੰਢ ਮੌਕੇ ਮੌਗਾ ਕਨਵੈਨਸ਼ਨ ਵਿਚ ਅਹਿਮ ਅਦਾ ਕੀਤਾ। ਪੰਜਾਬ, ਪੰਥ ਤੇ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਉਨ੍ਹਾਂ ਦੀ ਪ੍ਰੇਰਨਾਦਾਇਕ ਤੇ ਬਹਾਦਰੀ ਭਰੀ ਹਾਜ਼ਰੀ ਨੁੰ ਚੇਤੇ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਉਦਾਹਰਣ ਪਾਰਟੀ ਦੇ ਕੇਡਰ ਤੇ ਆਗੁਆਂ ਨੁੰ ਕੁਝ ਪੰਥ ਵਿਰੋਧੀ, ਪੰਜਾਬ ਵਿਰੋਧੀ ਤੇ ਲੋਕ ਵਿਰੋਧੀ ਤਾਕਤਾਂ ਵੱਲੋਂ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਪ੍ਰੇਰਿਤ ਕਰਦੀ ਰਹੇਗੀ।

ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: ਪਿਤਾ ਤੇ ਤਾਏ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ 16 ਸਾਲਾ ਨੌਜਵਾਨ, ਇੰਝ ਲਾਇਆ ਮੌਤ ਨੂੰ ਗਲ

ਸਰਦਾਰ ਬਾਦਲ ਨੇ ਦੁਖੀ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਬ ਬਖ਼ਸ਼ਣ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਬਾਦਲ ਨੇ ਵੀ ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬਰ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ਦਾ ਮੈਂ ਸਮੂਹ ਪਰਿਵਾਰ ਤੇ ਪਾਰਟੀ ਨਾਲ ਦੁੱਖ ਸਾਂਝਾ ਕਰਦਾ ਹਾਂ। 

ਪੜ੍ਹੋ ਇਹ ਵੀ ਖ਼ਬਰ:  ਪਿਆਰ ’ਚ ਧੋਖਾ ਮਿਲਣ ’ਤੇ ਨੌਜਵਾਨ ਨੇ ਜ਼ਹਿਰ ਨਿਗਲ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਹੋਏ ਕਈ ਖ਼ੁਲਾਸੇ

ਉਨ੍ਹਾਂ ਕਿਹਾ ਕਿ ਵੁਹਨਾਂ ਦੇ ਜਾਣ ਨਾਲ ਜਿਥੇ ਪੰਜਾਬਰ ਤੇ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਹੀ ਮੇਨੂੰ ਵੀ ਨਿੱਜੀ ਤੌਰ ’ਤੇ ਇਕ ਚੰਗੇ ਮਾਰਗਦਰਸ਼ਕ ਦੀ ਘਾਟ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਜਥੇਦਾਰ ਤੋਤਾ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਦੇ ਨਾਲ ਪਰਮਬੰਸ ਸਿੰਘ ਬੰਟੀ ਰੋਮਾਣਾ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਤੇ ਹੋਰ ਆਗੂ ਵੀ ਸ਼ਾਮਲ ਸਨ।

ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

 
 


 


rajwinder kaur

Content Editor

Related News