ਪਿਤਾ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਸਟੇਜ ''ਤੇ ਭਾਵੁਕ ਹੋਏ ਸੁਖਬੀਰ ਸਿੰਘ ਬਾਦਲ
Monday, Dec 08, 2025 - 04:32 PM (IST)
ਲੰਬੀ : ਅੱਜ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ 98ਵੇਂ ਜਨਮਦਿਨ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ’ਚ ਸਦਭਾਵਨਾ ਦਿਵਸ ਮਨਾਇਆ ਗਿਆ ਹੈ। ਪਿੰਡ ਬਾਦਲ ’ਚ ਰੱਖੇ ਗਏ ਵਿਸ਼ੇਸ਼ ਸਮਾਗਮ ਦੌਰਾਨ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਬੁੱਤ ਦਾ ਉਦਘਾਟਨ ਵੀ ਕੀਤਾ ਗਿਆ। ਇਸ ਦੌਰਾਨ ਆਪਣੇ ਪਿਤਾ ਬਾਰੇ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਭਾਵੁਕ ਹੋ ਗਏ। ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਬਹੁਤ ਖੁਸ਼ਕਿਸਮਤ ਹਾਂ ਕਿ ਮੈਂ ਉਨ੍ਹਾਂ ਦਾ ਪੁੱਤ ਹਾਂ। ਬਾਦਲ ਸਾਹਿਬ ਪੰਜਾਬ ਦੇ ਲੋਕਾਂ ਦੀ ਆਵਾਜ਼ ਸਨ। ਜੇ ਬਾਦਲ ਸਾਹਿਬ ਸਿਆਸਤ ‘ਚ ਨਾ ਹੁੰਦੇ ਤਾਂ ਪਤਾ ਨਹੀਂ ਪੰਜਾਬ ਕਿੱਥੇ ਹੋਣਾ ਸੀ। ਪੰਜਾਬ ਦਾ ਜਿੰਨਾਂ ਵਿਕਾਸ ਬਾਦਲ ਸਾਹਿਬ ਨੇ ਕਰਵਾਇਆ, ਕਿਸੇ ਨੇ ਨਹੀਂ ਕਰਵਾਇਆ। ਉਹ ਪੰਜਾਬ ਦੇ ਲੋਕਾਂ ਦੀ ਆਵਾਜ਼ ਸਨ ਤੇ ਉਹ ਸਭ ਦੀ ਲੜਾਈ ਲੜਦੇ ਸੀ।
ਇਹ ਵੀ ਪੜ੍ਹੋ : ਗੁਰਵਿੰਦਰ ਸਿੰਘ ਕਤਲ ਕਾਂਡ 'ਚ ਸਨਸਨੀਖੇਜ਼ ਖ਼ੁਲਾਸਾ, ਪੋਸਟਮਾਰਟਮ ਰਿਪੋਰਟ ਨੇ ਉਡਾਏ ਹੋਸ਼
ਸੁਖਬੀਰ ਨੇ ਕਿਹਾ ਕਿ ਬਾਦਲ ਸਾਹਿਬ ਨੇ ਆਪਣੀ ਪੂਰੀ ਜ਼ਿੰਦਗੀ ਸੂਬੇ ਲਈ ਸਮਰਪਿਤ ਕੀਤੀ ਅਤੇ ਕਈ ਸੰਗਰਾਮਾਂ ਵਿਚ ਪੰਜਾਬ ਨੂੰ ਬਚਾਇਆ। ਉਹ ਪੰਜਾਬ ਵਿਚ ਭਾਈਚਾਰਕ ਸਾਂਝ ਅਤੇ ਅਮਨ ਸ਼ਾਂਤੀ ਕਾਇਮ ਰੱਖਣਾ ਚਾਹੁੰਦੇ ਸੀ। ਸੁਖਬੀਰ ਨੇ ਕਿਹਾ ਕਿ ਉਹ ਵਾਅਦਾ ਕਰਦੇ ਹਨ ਕਿ ਉਹ ਵੱਡੇ ਬਾਦਲ ਸਾਹਿਬ ਸੋਚ ਨੂੰ ਅੱਗੇ ਲੈ ਕੇ ਜਾਣਗੇ। ਉਨ੍ਹਾਂ ਲਈ ਕੌਮ ਅਤੇ ਪੰਜਾਬ ਹੀ ਸਭ ਕੁਝ ਸੀ। ਅੱਜ ਪੰਜਾਬ ਨੂੰ ਬਚਾਉਣ ਦੀ ਲੋੜ ਹੈ ਤੇ ਇਸ ਲਈ ਸਾਨੂੰ ਸਾਰਿਆਂ ਦਾ ਸਾਥ ਚਾਹੀਦਾ ਹੈ।
