ਬਾਦਲ ਦੀ ਕੈਪਟਨ ਨੂੰ ਚਿਤਾਵਨੀ, ਹਰਿਆਣਾ ਨਾਲ ਕੋਈ ਸਮਝੌਤਾ ਨਾ ਕਰੇ ਪੰਜਾਬ

07/19/2017 7:07:39 PM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਐੱਸ. ਵਾਈ. ਐੱਲ. ਮੁੱਦੇ 'ਤੇ ਸੂਬਾ ਸਰਕਾਰ ਨੂੰ ਹਰਿਆਣਾ ਨਾਲ ਕੋਈ ਵੀ ਸਮਝੌਤਾ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਪਾਰਟੀ ਵਲੋਂ ਚੰਡੀਗੜ੍ਹ ਵਿਖੇ ਕੀਤੀ ਗਈ ਕੋਰ ਕਮੇਟੀ ਦੀ ਬੈਠਕ ਤੋਂ ਬਾਅਦ ਪਾਣੀ ਦੇ ਮੁੱਦੇ ਨੂੰ ਲੈ ਕੇ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਅਕਾਲੀ ਦਲ ਦਾ ਕਹਿਣਾ ਹੈ ਕਿ ਐੱਸ. ਵਾਈ. ਐੱਲ.ਚ ਦੇ ਮੁੱਦੇ 'ਤੇ ਜੇਕਰ ਸੱਤਾਧਾਰੀ ਕਾਂਗਰਸ ਵਲੋਂ ਸੌਦੇਬਾਜ਼ੀ ਕੀਤੀ ਗਈ ਤਾਂ ਪੰਜਾਬ ਪੱਧਰ 'ਤੇ ਵੱਡੇ ਪ੍ਰਦਰਸ਼ਨ ਕੀਤੇ ਜਾਣਗੇ।