ਗੁਰਦਾਸ ਬਾਦਲ ਨੂੰ ਪੀ. ਜੀ. ਆਈ. ਦੇਖਣ ਪੁੱਜੇ ''ਵੱਡੇ ਬਾਦਲ'' ਹੋਏ ਭਾਵੁਕ

01/08/2019 9:32:35 AM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਛੋਟੇ ਭਰਾ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੀ ਸਿਹਤ ਦਾ ਹਾਲ ਜਾਨਣ ਲਈ ਬੀਤੇ ਦਿਨ ਪੀ. ਜੀ. ਆਏ. ਪੁੱਜੇ। ਇੱਥੇ ਉਨ੍ਹਾਂ ਨੇ ਗੁਰਦਾਸ ਬਾਦਲ ਦੀ ਸਿਹਤ ਦਾ ਹਾਲ ਪੁੱਛਿਆ ਅਤੇ ਪਰਮਾਤਮਾ ਅੱਗੇ ਉਨ੍ਹਾਂ ਦੀ ਸਿਹਤਯਾਬੀ ਦੀ ਅਰਦਾਸ ਕੀਤੀ। ਗੁਰਦਾਸ ਬਾਦਲ ਦਾ ਹਾਲ ਜਾਨਣ ਤੋਂ ਬਾਅਦ ਹਸਪਤਾਲ ਤੋਂ ਬਾਹਰ ਆ ਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਭਾਵੁਕ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਗੁਰਦਾਸ ਬਾਦਲ ਦੇ ਡਾਕਟਰਾਂ ਨੇ ਕਈ ਟੈਸਟ ਕੀਤੇ ਹਨ ਅਤੇ ਉਨ੍ਹਾਂ ਨੂੰ 2-3 ਦਿਨਾਂ 'ਚ ਪੀ. ਜੀ. ਆਈ. ਤੋਂ ਛੁੱਟੀ ਮਿਲ ਜਾਵੇਗੀ। ਪ੍ਰਕਾਸ਼ ਸਿੰਘ ਬਾਦਲ ਨੇ ਦੱਸਿਆ ਕਿ ਗੁਰਦਾਸ ਸਿੰਘ ਬਾਦਲ ਨੂੰ ਸਾਹ ਲੈਣ 'ਚ ਤਕਲੀਫ ਆਉਂਦੀ ਸੀ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਬਠਿੰਡਾ ਦੇ ਨਿਜੀ ਹਸਪਤਾਲ 'ਚ ਦਾਖਲ ਕਰਾਇਆ ਗਿਆ ਸੀ, ਜਿੱਥੋਂ ਉਨ੍ਹਾਂ ਦੀ ਖਰਾਬ ਸਿਹਤ ਦੇਖਦੇ ਹੋਏ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਆਪਣੇ ਛੋਟੇ ਭਰਾ ਦੇ ਤੰਦਰੁਸਤ ਹੋਣ ਦੀ ਅਰਦਾਸ ਕਰਦੇ ਹਨ। ਦੱਸ ਦੇਈਏ ਕਿ ਗੁਰਦਾਸ ਬਾਦਲ ਨੂੰ ਸਿਹਤ ਵਿਗੜਨ ਕਾਰਨ ਪੀ. ਜੀ. ਆਈ. ਭਰਤੀ ਕਰਾਇਆ ਗਿਆ ਸੀ ਅਤੇ ਹੁਣ ਉਨ੍ਹਾਂ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ।

Babita

This news is Content Editor Babita