ਵੱਡੇ ਬਾਦਲ ਦਾ ਰਾਹੁਲ ਗਾਂਧੀ ''ਤੇ ਵਾਰ, ''''ਅਜੇ ਸਿਆਸਤ ਦਾ ਤਜ਼ਰਬਾ ਨਹੀਂ''''

05/10/2019 4:23:38 PM

ਜਲੰਧਰ (ਸੁਨੀਲ) : ਪੰਜਾਬ 'ਚ 19 ਮਈ ਨੂੰ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਮੁੱਖ ਰੱਖਦਿਆਂ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਪ੍ਰਚਾਰ 'ਚ ਪੂਰੀ ਤਾਕਤ ਝੋਕ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਕਰਤਾਰਪੁਰ 'ਚ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਲੋਕ ਸਭਾ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੇ ਹੱਕ 'ਚ ਪ੍ਰਚਾਰ ਕਰਨ ਲਈ ਪੁੱਜੇ। ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਰਾਹੁਲ ਗਾਂਧੀ ਬਾਰੇ ਕਿਹਾ ਕਿ ਅਜੇ ਉਸ ਨੂੰ ਸਿਆਸਤ ਦਾ ਤਜ਼ਰਬਾ ਨਹੀਂ ਹੈ।
ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਦੇਸ਼ ਦਾ ਫੈਸਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਰਾਹੁਲ ਗਾਂਧੀ ਹੈ ਅਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ। ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਦੀ ਤੁਲਨਾ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਅਬਰਾਹਿਮ ਲਿੰਕਨ ਨਾਲ ਕੀਤੀ ਅਤੇ ਉਨ੍ਹਾਂ ਨੂੰ ਇਕ ਕਾਬਲ ਪ੍ਰਧਾਨ ਮੰਤਰੀ ਦੱਸਿਆ। ਸ. ਬਾਦਲ ਨੇ ਕਿਹਾ ਕਿ ਭਾਰਤ ਦਾ ਅੱਜ ਪੂਰੀ ਦੁਨੀਆ 'ਚ ਸਨਮਾਨ ਹੈ ਅਤੇ ਦੁਨੀਆ 'ਚ ਤੇਜ਼ੀ ਨਾਲ ਭਾਰਤ ਤਰੱਕੀ ਕਰ ਰਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਦੇਸ਼ 'ਚ ਗਾਂਧੀ ਪਰਿਵਾਰ ਦੀਆਂ 3 ਪੀੜ੍ਹੀਆਂ ਦੇ ਪ੍ਰਧਾਨ ਮੰਤਰੀ ਰਹੇ ਹਨ ਪਰ ਸਭ ਨੇ ਪੰਜਾਬ ਨਾਲ ਅਨਿਆ ਕੀਤਾ ਹੈ ਪਰ ਉੱਥੇ ਹੀ ਮੋਦੀ ਸਰਕਾਰ ਨੇ 1984 ਦੇ ਦੋਸ਼ੀਆਂ ਨੂੰ ਸਜ਼ਾ ਦੁਆਈ ਹੈ। ਕਾਂਗਰਸ 'ਤੇ ਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਆਪਣੇ ਕੀਤੇ ਹੋਏ ਸਾਰੇ ਵਾਅਦਿਆਂ ਤੋਂ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਜਿੱਥੇ ਉਹ ਸੂਬੇ ਦੇ ਪਿੰਡਾਂ 'ਚ ਸੰਗਤ ਦਰਸ਼ਨ ਕਰਦੇ ਹਨ, ਉੱਥੇ ਹੀ ਕੈਪਟਨ ਸ਼ਹਿਰਾਂ 'ਚ ਕਦੇ-ਕਦੇ ਲੋਕਾਂ ਦੇ ਦਰਸ਼ਨ ਕਰਦੇ ਹਨ।

Babita

This news is Content Editor Babita