ਵਿਧਾਨ ਸਭਾ ਇਜਲਾਸ : ਸਦਨ ''ਚ ''ਪ੍ਰਕਾਸ਼ ਸਿੰਘ ਬਾਦਲ'' ਨੇ ਹੱਥ ਜੋੜ ਕੇ ਮੰਗੀ ਮੁਆਫੀ

Wednesday, Nov 06, 2019 - 06:43 PM (IST)

ਵਿਧਾਨ ਸਭਾ ਇਜਲਾਸ : ਸਦਨ ''ਚ ''ਪ੍ਰਕਾਸ਼ ਸਿੰਘ ਬਾਦਲ'' ਨੇ ਹੱਥ ਜੋੜ ਕੇ ਮੰਗੀ ਮੁਆਫੀ

ਚੰਡੀਗੜ੍ਹ (ਵਰੁਣ) : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੂਰੇ ਸਦਨ 'ਚ ਹੱਥ ਜੋੜ ਕੇ ਮੁਆਫੀ ਮੰਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਉਮਰ 93 ਸਾਲਾਂ ਦੀ ਹੋ ਗਈ ਹੈ ਅਤੇ ਜੇਕਰ ਸਿਆਸੀ ਜੀਵਨ 'ਚ ਉਨ੍ਹਾਂ ਕੋਲੋਂ ਕੋਈ ਗਲਤੀ ਹੋਈ ਹੈ ਤਾਂ ਉਹ ਸਭ ਤੋਂ ਹੱਥ ਜੋੜ ਕੇ ਮੁਆਫੀ ਮੰਗਦੇ ਹਨ। ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਕਿਸੇ ਨਾਲ ਬੁਰਾ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ ਅਤੇ ਡਾਕਟਰਾਂ ਨੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ ਪਰ ਫਿਰ ਵੀ ਉਹ ਕਰਤਾਰਪੁਰ ਸਾਹਿਬ ਜਾ ਕੇ ਗੁਰੂ ਦੇ ਚਰਨਾਂ 'ਚ ਨਤਮਸਤਕ ਹੋਣਗੇ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਾਨੂੰ ਬਾਬੇ ਨਾਨਕ ਦੇ ਇਸ ਮਹਾਨ ਪ੍ਰਕਾਸ਼ ਪੁਰਬ 'ਤੇ ਕਿਸੇ ਤਰ੍ਹਾਂ ਦੀ ਸਿਆਸਤ ਨਹੀਂ ਕਰਨੀ ਚਾਹੀਦੀ।


author

Babita

Content Editor

Related News