ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਐਲਾਨ

Saturday, Jan 08, 2022 - 02:52 PM (IST)

ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ 'ਚ ਵਿਧਾਨ ਸਭਾ ਚੋਣਾਂ ਦੇ ਲਈ ਤਾਰੀਖ਼ਾਂ ਦਾ ਐਲਾਨ ਅੱਜ ਹੋ ਜਾਵੇਗਾ ਅਤੇ ਇਸ ਦੇ ਨਾਲ ਹੀ ਚੋਣ ਜ਼ਾਬਤਾ ਲੱਗ ਜਾਵੇਗਾ। ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਪੰਜਾਬ 'ਚ ਅਕਾਲੀ ਦਲ ਸੱਤਾ 'ਚ ਆਉਂਦੀ ਹੈ ਤਾਂ ਸੂਬੇ ਦੇ ਕਿਸਾਨਾਂ ਦੇ ਕਰਜ਼ਿਆਂ 'ਤੇ ਲੀਕ ਮਾਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਚੰਡੀਗੜ੍ਹ PGI ਜਾਣ ਵਾਲੇ ਮਰੀਜ਼ਾਂ ਲਈ ਜ਼ਰੂਰੀ ਖ਼ਬਰ, ਕੋਰੋਨਾ ਕਾਰਨ OPD ਬੰਦ ਕਰਨ ਦਾ ਫ਼ੈਸਲਾ

ਪ੍ਰਕਾਸ਼ ਸਿੰਘ ਬਾਦਲ ਚੋਣਾਂ ਨੂੰ ਲੈ ਕੇ ਜਿੱਥੇ ਲੰਬੀ ਹਲਕੇ 'ਚ ਪੂਰੀ ਤਰ੍ਹਾਂ ਸਰਗਰਮ ਦਿਖਾਈ ਦੇ ਰਹੇ ਹਨ, ਉੱਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੂਰੇ ਪੰਜਾਬ 'ਚ ਵੀ ਆਉਣ ਵਾਲੇ ਸਮੇਂ ਦੌਰਾਨ ਪ੍ਰਕਾਸ਼ ਸਿੰਘ ਬਾਦਲ ਵੱਡੀਆਂ ਰੈਲੀਆਂ ਕਰਦੇ ਹੋਏ ਦਿਖਾਈ ਦੇਣਗੇ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜੇਕਰ ਅਕਾਲੀ ਦਲ ਸੱਤਾ 'ਚ ਆਉਂਦੀ ਹੈ ਤਾਂ ਪ੍ਰਕਾਸ਼ ਸਿੰਘ ਬਾਦਲ ਵੀ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠ ਸਕਦੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ ਦੀ ਨਵੀਂ ਮੇਅਰ ਬਣੀ ਭਾਜਪਾ ਦੀ 'ਸਰਬਜੀਤ ਕੌਰ', 'ਆਪ' ਵੱਲੋਂ ਜ਼ਬਰਦਸਤ ਹੰਗਾਮਾ (ਤਸਵੀਰਾਂ)

ਪ੍ਰਕਾਸ਼ ਸਿੰਘ ਬਾਦਲ ਨੇ ਇਸ ਮੌਕੇ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਨਿਸ਼ਾਨਾ ਵਿੰਨ੍ਹਿਆ ਅਤੇ ਕਿਹਾ ਕਿ ਪੰਜਾਬ ਅੰਦਰ ਦਲ ਬਦਲੀ ਬਹੁਤ ਜ਼ਿਆਦਾ ਵੱਧ ਰਹੀ ਹੈ, ਜੋ ਕਿ ਗਲਤ ਹੈ। ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਪੂਰੀ ਤਾਕਤ ਝੋਕੀ ਜਾ ਰਹੀ ਹੈ। ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਸਭ ਤੋਂ ਪਹਿਲਾਂ ਅਕਾਲੀ ਦਲ ਵੱਲੋਂ ਹੀ ਉਮੀਦਵਾਰਾਂ ਦਾ ਐਲਾਨ ਕਰਨਾ ਸ਼ੁਰੂ ਕੀਤਾ ਗਿਆ ਸੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਵੱਡੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News