ਅਕਾਲੀ ਦਲ ਕੋਰ ਕਮੇਟੀ ਦੀ ਬੈਠਕ ਤੋਂ ਪਹਿਲਾਂ ''ਪ੍ਰਕਾਸ਼ ਸਿੰਘ ਬਾਦਲ'' ਦਾ ਵੱਡਾ ਬਿਆਨ

Monday, Mar 14, 2022 - 04:19 PM (IST)

ਅਕਾਲੀ ਦਲ ਕੋਰ ਕਮੇਟੀ ਦੀ ਬੈਠਕ ਤੋਂ ਪਹਿਲਾਂ ''ਪ੍ਰਕਾਸ਼ ਸਿੰਘ ਬਾਦਲ'' ਦਾ ਵੱਡਾ ਬਿਆਨ

ਚੰਡੀਗੜ੍ਹ : ਪੰਜਾਬ ਚੋਣਾਂ 'ਚ ਮਿਲੀ ਹਾਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਤੂਫ਼ਾਨ ਪਹਿਲਾਂ ਵੀ ਆਉਂਦੇ ਰਹੇ ਹਨ ਅਤੇ ਸਿਆਸਤ 'ਚ ਜਿੱਤ-ਹਾਰ ਚੱਲਦੀ ਰਹਿੰਦੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜੋ ਲੋਕਾਂ ਦਾ ਫਤਵਾ ਹੈ, ਉਹ ਉਸ ਅੱਗੇ ਸਿਰ ਝੁਕਾਉਂਦੇ ਹਨ।

ਇਹ ਵੀ ਪੜ੍ਹੋ : ਭਿਆਨਕ ਹਾਦਸੇ ਨੇ ਪਲਾਂ 'ਚ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 2 ਸਕੇ ਭਰਾਵਾਂ ਦੀ ਮੌਤ

ਉਨ੍ਹਾਂ ਕਿਹਾ ਕਿ ਪਾਰਟੀਆਂ 'ਚ ਉਤਰਾਅ-ਚੜ੍ਹਾਅ ਆਉਂਦੇ ਹੀ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਐਮਰਜੈਂਸੀ ਤੋਂ ਬਾਅਦ ਅਸੀਂ ਸਾਰੀਆਂ ਸੀਟਾਂ ਹੀ ਜਿੱਤ ਗਏ ਸੀ। ਉਨ੍ਹਾਂ ਕਿਹਾ ਕਿ ਇਹ ਚੱਲਦਾ ਹੀ ਰਹਿੰਦਾ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬੀਆਂ ਦੇ ਨਾਲ ਖੜ੍ਹਾ ਹੈ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਪਹਿਲਾਂ ਵਾਂਗ ਹੀ ਲੜਦਾ ਰਹੇਗਾ। ਉਨ੍ਹਾਂ ਕਿਹਾ ਕਿ ਕੋਰ ਕਮੇਟੀ ਦੀ ਮੀਟਿੰਗ 'ਚ ਪਾਰਟੀ ਸਬੰਧੀ ਅਹਿਮ ਫ਼ੈਸਲੇ ਲਏ ਜਾਣਗੇ।

ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਦੇ ਅਸਤੀਫ਼ਾ ਦੇਣ ਤੋਂ ਪਹਿਲਾਂ ਹੀ ਕਾਂਗਰਸ ਨੇ ਲਿਆ ਵੱਡਾ ਐਕਸ਼ਨ, ਸ਼ੁਰੂ ਕੀਤੀ ਇਹ ਤਿਆਰੀ

ਦੱਸਣਯੋਗ ਹੈ ਕਿ ਲੰਬੀ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਗੁਰਮੀਤ ਸਿੰਘ ਖੁੱਡੀਆਂ ਦੇ ਪਿਤਾ ਸਵ. ਜਗਦੇਵ ਸਿੰਘ ਖੁੱਡੀਆਂ ਸੰਸਦ ਮੈਂਬਰ (ਅਕਾਲੀ ਦਲ) ਰਹੇ ਹਨ ਪਰ ਖੁੱਡੀਆਂ ਨੇ 1989 'ਚ ਕਾਂਗਰਸ ਦਾ ਹੱਥ ਫੜ੍ਹ ਲਿਆ ਸੀ।
ਇਹ ਵੀ ਪੜ੍ਹੋ : 'ਭਗਵੰਤ ਮਾਨ' ਦੇ ਸਹੁੰ ਚੁੱਕ ਸਮਾਰੋਹ ਲਈ 8 ਜ਼ਿਲ੍ਹਿਆਂ ਤੋਂ ਭੇਜੀਆਂ ਜਾਣਗੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News