ਅਹਿਮ ਖ਼ਬਰ : ਪੰਜਾਬ 'ਚ 'ਆਪ' ਦੀ ਸਰਕਾਰ ਬਣਦੇ ਹੀ 'ਪ੍ਰਕਾਸ਼ ਸਿੰਘ ਬਾਦਲ' ਨੇ ਲਿਆ ਵੱਡਾ ਫ਼ੈਸਲਾ

Thursday, Mar 17, 2022 - 02:09 PM (IST)

ਅਹਿਮ ਖ਼ਬਰ : ਪੰਜਾਬ 'ਚ 'ਆਪ' ਦੀ ਸਰਕਾਰ ਬਣਦੇ ਹੀ 'ਪ੍ਰਕਾਸ਼ ਸਿੰਘ ਬਾਦਲ' ਨੇ ਲਿਆ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਸੂਬੇ ਦੇ 5 ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਸ. ਪ੍ਰਕਾਸ਼ ਸਿੰਘ ਬਾਦਲ ਨੇ ਵੱਡਾ ਫ਼ੈਸਲਾ ਲਿਆ ਹੈ। ਸ. ਪ੍ਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਉਹ ਸਾਬਕਾ ਵਿਧਾਇਕ ਵੱਜੋਂ ਆਪਣੀ ਪੈਨਸ਼ਨ ਨਹੀਂ ਲੈਣਗੇ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਉਹ ਪੰਜਾਬ ਸਰਕਾਰ ਅਤੇ ਮਾਣਯੋਗ ਸਪੀਕਰ ਸਾਹਿਬ ਨੂੰ ਬੇਨਤੀ ਕਰਦੇ ਹਨ ਕਿ ਸਾਬਕਾ ਵਿਧਾਇਕ ਵੱਜੋਂ ਜੋ ਪੈਨਸ਼ਨ ਉਨ੍ਹਾਂ ਕੋਲ ਆ ਰਹੀ ਹੈ, ਕ੍ਰਿਪਾ ਕਰਕੇ ਉਸ ਨੂੰ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਵਰਤਿਆ ਜਾਵੇ।

ਇਹ ਵੀ ਪੜ੍ਹੋ : 'ਮਿਸ ਪੰਜਾਬਣ' ਮੁਕਾਬਲੇ ਦੇ ਨਾਂ 'ਤੇ ਅੱਤਿਆਚਾਰ! ਕੋਰਟ ਦੇ ਦਖ਼ਲ ਮਗਰੋਂ ਰਿਹਾਅ ਹੋਈ ਕੁੜੀ ਨੇ ਕੀਤੇ ਖ਼ੁਲਾਸੇ

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਇਹ ਪੈਨਸ਼ਨ ਕਿਸੇ ਵੀ ਹਾਲਤ 'ਚ ਮੈਨੂੰ ਨਹੀਂ ਭੇਜੀ ਜਾਣੀ ਚਾਹੀਦੀ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸਰਕਾਰ ਨੂੰ ਇਸ ਦੀ ਲਿਖ਼ਤੀ ਰੂਪ 'ਚ ਬੇਨਤੀ ਵੱਖਰੇ ਤੌਰ 'ਤੇ ਭੇਜੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਬੁਰੀ ਖ਼ਬਰ, ਕੋਲਾ ਸੰਕਟ ਕਾਰਨ ਬਿਜਲੀ ਦੇ ਵੱਡੇ ਕੱਟ ਲੱਗਣ ਦਾ ਖ਼ਦਸ਼ਾ

ਦੱਸਣਯੋਗ ਹੈ ਕਿ ਲੰਬੀ ਹਲਕੇ ਤੋਂ ਪਹਿਲੀ ਵਾਰ ਵਿਧਾਨ ਸਭਾ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਹੁਣ ਤੱਕ 11 ਵਾਰ ਵਿਧਾਨ ਸਭਾ ਚੋਣਾਂ ਜਿੱਤ ਕੇ 5 ਵਾਰ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਬਜ਼ੁਰਗ ਸਿਆਸਤਦਾਨ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾ ਦਿੱਤਾ ਸੀ। ਇਸ ਤੋਂ ਬਾਅਦ ਹੁਣ ਸ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਾਬਕਾ ਵਿਧਾਇਕ ਵੱਜੋਂ ਪੈਨਸ਼ਨ ਨਾ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News