ਗਗਨੇਜਾ ਦੀ ਮੌਤ ਦਾ ਅਫਸੋਸ ਕਰਨ ਪੁੱਜੇ ਬਾਦਲ ਨੇ ਕਾਂਗਰਸ ਨੂੰ ਅੱਗ ਲਾਉਣ ਵਾਲੀ ਦੱਸਿਆ

09/23/2016 4:36:54 PM

ਜਲੰਧਰ : ਆਰ. ਐੱਸ. ਐੱਨ. ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ''ਤੇ ਪੁੱਜੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਹੌਂਸਲਾ ਦਿੱਤਾ। ਇਸ ਮੌਕੇ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਗਗਨੇਜਾ ਦੀ ਮੌਤ ''ਤੇ ਪੂਰੇ ਪੰਜਾਬ ''ਚ ਸੋਗ ਦੀ ਲਹਿਰ ਹੈ। ਜਦੋਂ ਇਸ ਮੌਕੇ ਮੁੱਖ ਮੰਤਰੀ ਬਾਦਲ ਤੋਂ ਸਵਾਲ ਇਹ ਪੁੱਛਿਆ ਗਿਆ ਕਿ ਜਗਦੀਸ਼ ਗਗਨੇਜਾ ਦੇ ਕਤਲ ਲਈ ਕਾਂਗਰਸ ਸੁਖਬੀਰ ਬਾਦਲ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਦਾ ਅਸਤੀਫਾ ਚਾਹੁੰਦੀ ਹੈ ਤਾਂ ਬਾਦਲ ਸਾਹਿਬ ਨੇ ਜਵਾਬ ਦਿੰਦਿਆਂ ਕਿਹਾ ਕਿ ਕਾਂਗਰਸ ਦਾ ਤਾਂ ਕੰਮ ਹੀ ਅੱਗ ਲਾਉਣਾ ਹੈ। 
ਜ਼ਿਕਰਯੋਗ ਹੈ ਕਿ ਜਲੰਧਰ ਦੇ ਜੋਤੀ ਚੌਂਕ ''ਚ 6 ਅਗਸਤ ਨੂੰ ਜਗਦੀਸ਼ ਗਗਨੇਜਾ ਨੂੰ ਕੁਝ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਕ ਨਿਜੀ ਹਸਪਤਾਲ ਭਰਤੀ ਕਰਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਡੀ. ਐੱਮ. ਸੀ. ਰੈਫਰ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਦੀ ਸਿਹਤ ''ਚ ਕੋਈ ਸੁਧਾਰ ਨਹੀਂ ਆਇਆ ਪਰ ਗੋਲੀਆਂ ਢਿੱਡ ''ਚ ਲੱਗਣ ਕਾਰਨ ਉਨ੍ਹਾਂ ਦੇ ਪੂਰੇ ਸਰੀਰ ''ਚ ਇੰਫੈਕਸ਼ਨ ਫੈਲ ਗਿਆ ਸੀ, ਜਿਸ ਤੋਂ ਬਾਅਦ ਗਗਨੇਜਾ ਨੇ ਵੀਰਵਾਰ ਦੀ ਸਵੇਰੇ 9.10 ''ਤੇ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸੰਸਕਾਰ ਰਾਮ ਬਾਗ ਵਿਖੇ ਵੀਰਵਾਰ ਨੂੰ ਹੀ ਕਰ ਦਿੱਤਾ ਗਿਆ। 

Babita Marhas

News Editor

Related News