''ਆਪ'' ਕੋਲ ਸਿਆਸੀ ਸੂਝ-ਬੂਝ ਦੀ ਕਮੀ : ਬਾਦਲ

02/02/2017 5:59:07 PM

ਖੰਨਾ : ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਵਿਗੜੇ ਮਾਹੌਲ ਨੂੰ ਲੈ ਕੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਗ੍ਰਿਫਤਾਰੀ ਦੀ ਮੰਗ ਕੀਤੇ ਜਾਣ ''ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਬਾਦਲ ਦਾ ਕਹਿਣਾ ਹੈ ਕਿ ਅਜਿਹੀ ਮੰਗ ਕਰਕੇ ਆਮ ਆਦਮੀ ਪਾਰਟੀ ਨੇ ਆਪਣੀ ਸਿਆਸੀ ਸੂਝ-ਬੁਝ ਦੀ ਘਾਟ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਬਾਦਲ ਨੇ ਆਮ ਆਦਮੀ ਪਾਰਟੀ ''ਤੇ ਹਮਲਾ ਬੋਲਦਆਿਂ ਕਿਹਾ ਹੈ ਕਿ ਸੁਖਬੀਰ ਬਾਦਲ ਕੋਈ ਮੁਲਜ਼ਮ ਨਹੀਂ ਹੈ, ਜਿਹੜਾ ਉਸ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਸਮਰਾਲਾ ''ਚ ਪਾਰਟੀ ਉਮੀਦਵਾਰ ਦਾ ਪ੍ਰਚਾਰ ਕਰਨ ਦੌਰਾਨ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਇਸ ਘਟਨਾ ਦੇ ਜੋ ਵੀ ਦੋਸ਼ੀ ਹਨ, ਉਨ੍ਹਾਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਮੌੜ ਮੰਡੀ ਵਿਖੇ ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਦੀ ਰੈਲੀ ਦੌਰਾਨ 2 ਵੱਡੇ ਬੰਬ ਧਮਾਕੇ ਹੋਏ ਸਨ, ਜਿਨ੍ਹਾਂ ''ਚ 3 ਬੱਚਿਆਂ ਸਮੇਤ 6 ਲੋਕਾਂ ਦੀ ਮੌਤ ਹੋ ਗਈ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ''ਤੇ ਇਸ ਘਟਨਾ ਦਾ ਦੋਸ਼ ਸੁਖਬੀਰ ਬਾਦਲ ''ਤੇ ਲਾਉਂਦਿਆਂ ਟਵੀਟ ਕੀਤਾ ਸੀ ਕਿ ਸੁਖਬੀਰ ਬਾਦਲ ਨੂੰ ਤੁਰੰਤ ਗ੍ਰਿਫਤਾਰ ਕਰਨਾ ਚਾਹੀਦਾ ਹੈ ਤਾਂ ਜੋ ਪੰਜਾਬ ''ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾ ਸਕੇ। 

Babita Marhas

This news is News Editor Babita Marhas