ਚੁਟਕਲਿਆਂ ਰਾਹੀਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਨੂੰ ਲਿਆ ਲੰਮੇ ਹੱਥੀਂ
Thursday, Aug 03, 2017 - 07:09 PM (IST)

ਖੰਨਾ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੀਰਵਾਰ ਨੂੰ ਸਮਰਾਲਾ ਪੁੱਜੇ। ਇਸ ਦੌਰਾਨ ਜਦੋਂ ਪੱਤਰਕਾਰਾਂ ਵੱਲੋਂ ਮੌਜੂਦਾ ਸਰਕਾਰ ਦੀ ਕਾਰਜਸ਼ੈਲੀ ਨੂੰ ਲੈ ਕੇ ਉਨ੍ਹਾਂ ਨੂੰ ਸਵਾਲ ਪੁੱਛੇ ਗਏ ਤਾਂ ਸਾਬਕਾ ਮੁੱਖ ਮੰਤਰੀ ਨੇ ਬੜੇ ਚੁਟਕਲੇ ਅੰਦਾਜ਼ 'ਚ ਸਵਾਲਾਂ ਦੇ ਜਵਾਬ ਦਿੱਤੇ। ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੰਮੇ ਹੱਥੀਂ ਲੈਂਦੇ ਹੋਏ ਚੁਟਕਲੇ ਅੰਦਾਜ਼ 'ਚ ਕਿਹਾ ਕਿ ਜਨਤਾ ਨੂੰ ਝੂਠੇ ਵਾਅਦੇ ਕਰਕੇ ਕੈਪਟਨ ਮੁੱਖ ਮੰਤਰੀ ਤਾਂ ਬਣ ਗਏ ਹਨ ਪਰ ਹੁਣ ਉਨ੍ਹਾਂ ਨੂੰ ਆਪਣੀ ਗਲਤੀ ਦਾ ਅਹਿਸਾਸ ਹੋ ਰਿਹਾ ਹੈ।