ਬਾਦਲ ਦਾ ਰੁੱਕਾ ਲੈ ਕੇ ਪੁੱਜੇ ਸਾਬਕਾ ਮੇਅਰ ਗਿਆਸਪੁਰਾ!
Saturday, Nov 25, 2017 - 05:20 AM (IST)

ਲੁਧਿਆਣਾ(ਮੁੱਲਾਂਪੁਰੀ)- ਮਹਾਨਗਰ 'ਚ ਪਿਛਲੇ ਦਿਨੀਂ ਇਕ ਫੈਕਟਰੀ ਵਿਚ ਲੱਗੀ ਭਿਆਨਕ ਅੱਗ ਨਾਲ ਉਸ ਵਿਚ 15 ਤੋਂ ਜ਼ਿਆਦਾ ਲੋਕਾਂ ਦੀ ਮੌਤ ਦੀ ਖ਼ਬਰ 'ਤੇ ਦੁੱਖ ਦਾ ਇਜ਼ਹਾਰ ਕਰਨ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਪੁਰਾਣੇ ਸਾਥੀ ਤੇ ਲੁਧਿਆਣਾ ਦੇ ਸਾਬਕਾ ਮੇਅਰ ਹਾਕਮ ਸਿੰਘ ਗਿਆਸਪੁਰਾ ਨੂੰ ਪੀੜਤ ਪਰਿਵਾਰਾਂ ਨਾਲ ਦੁੱਖ ਦਾ ਇਜ਼ਹਾਰ ਕਰਨ ਲਈ ਭੇਜਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਜਿੱਥੇ ਇਸ ਹਾਦਸੇ ਵਿਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ, ਉਥੇ ਉਨ੍ਹਾਂ ਨੇ ਨਗਰ ਨਿਗਮ ਵਿਚ ਬਤੌਰ ਅਧਿਕਾਰੀ ਸੇਵਾ ਕਰਨ ਵਾਲੇ ਲਛਮਣ ਦ੍ਰਾਵਿੜ ਦੀ ਇਸ ਅਗਨੀ ਕਾਂਡ ਵਿਚ ਮੌਤ ਹੋਣ 'ਤੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਬਾਦਲ ਜਲਦ ਹੀ ਲੁਧਿਆਣਾ ਆਉਣਗੇ ਤੇ ਪੀੜਤ ਪਰਿਵਾਰਾਂ ਨੂੰ ਮਿਲਣਗੇ। ਹਾਲ ਦੀ ਘੜੀ ਉਨ੍ਹਾਂ ਨੇ ਦੁਖੀ ਪਰਿਵਾਰਾਂ ਨੂੰ ਹੌਸਲਾ ਦੇਣ ਲਈ ਉਨ੍ਹਾਂ ਨੂੰ ਭੇਜਿਆ ਸੀ। ਇਸ ਮੌਕੇ ਉਨ੍ਹਾਂ ਨਾਲ ਜਸਪਾਲ ਸਿੰਘ ਸੰਧੂ ਵੀ ਸਨ।