ਨਗਰ ਨਿਗਮ ਚੋਣਾਂ ਦੌਰਾਨ ਹੋ ਰਿਹਾ ਹੈ ਲੋਕਤੰਤਰ ਦਾ ਘਾਣ : ਪ੍ਰਕਾਸ਼ ਸਿੰਘ ਬਾਦਲ

12/11/2017 4:11:29 PM


ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਲੰਬੀ ਹਲਕੇ ਦੀ ਮੰਡੀ ਕਿੱਲਿਆਵਾਲੀ ਵਿਖੇ ਪਹੁੰਚੇ ਹਨ, ਜਿੱਥੇ ਉਹ ਵੱਖ-ਵੱਖ ਅਕਾਲੀ ਵਰਕਰਾਂ ਦੇ ਘਰ ਗਏ । 
ਜਾਣਕਾਰੀ ਮਿਲੀ ਹੈ ਕਿ ਬੀਤੇ ਦਿਨੀਂ ਹੋਈਆਂ ਮੌਤਾਂ 'ਤੇ ਦੁੱਖ ਪ੍ਰਗਟ ਕਰਨ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਦੀ ਮੰਡੀ ਕਿੱਲਿਆਵਾਲੀ ਵਿਖੇ ਪਹੁੰਚੇ,ਜਿੱਥੇ ਉਨ੍ਹਾਂ ਨੇ ਵੱਖ-ਵੱਖ ਅਕਾਲੀ ਵਰਕਰਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਬੀਤੇ ਦਿਨੀਂ ਨਗਰ ਨਿਗਮ ਅਤੇ ਨਗਰ ਪੰਚਾਇਤ ਚੋਣਾਂ ਦੌਰਾਨ ਕਾਂਗਰਸ ਵੱਲੋਂ ਕੀਤੀ ਧੱਕੇਸ਼ਾਹੀ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ । ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਦੌਰਾਨ ਧੱਕੇਸ਼ਾਹੀ ਕਰਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਕਾਂਗਰਸ ਨੇ ਹੁਣ ਤੱਕ ਕੋਈ ਕੰਮ ਨਹੀਂ ਕੀਤਾ, ਜਿਸ ਕਾਰਨ ਇਹ ਧੱਕੇਸ਼ਾਹੀ 'ਤੇ ਉਤਰੇ ਹਨ। ਸੁਨੀਲ ਜਾਖੜ ਦੇ ਬਿਆਨ ਸਬੰਧੀ ਬੋਲਦਿਆਂ ਬਾਦਲ ਨੇ ਕਿਹਾ ਕਿ ਧਰਨੇ ਦੌਰਾਨ ਸਰਕਾਰ ਵੱਲੋਂ ਭੇਜੇ ਪੁਲਸ ਅਧਿਕਾਰੀ ਨੇ ਇਸ ਮਾਮਲੇ ਨੂੰ ਰੱਦ ਕਰਨ ਦਾ ਭਰੋਸਾ ਦਿੱਤਾ ਸੀ।