ਬਾਦਲ ਦਾ ਖਹਿਰਾ ਨੂੰ ਜਵਾਬ, ਅਸੀਂ ਕਿਸੇ ਤੋਂ ਕੋਈ ਸਕਿਓਰਿਟੀ ਨਹੀਂ ਮੰਗੀ (ਵੀਡੀਓ)

05/15/2018 1:56:58 PM

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ)— ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਲੰਬੀ ਵਿਖੇ ਪਿੰਡਾਂ ਦਾ ਦੌਰਾ ਕਰਨ ਪਹੁੰਚੇ। ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ 'ਆਪ' ਆਗੂ ਸੁਖਪਾਲ ਖਹਿਰਾ ਵੱਲੋਂ ਬਾਦਲ ਪਰਿਵਾਰ ਨੂੰ ਦਿੱਤੀ ਗਈ ਸਕਿਓਰਿਟੀ ਦੇ ਖਰਚੇ ਨੂੰ ਲੈ ਕੇ ਚੁੱਕੇ ਗਏ ਸਵਾਲਾਂ ਦੇ ਖਹਿਰਾ ਨੂੰ ਜਵਾਬ ਦਿੰਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਕਿਸੇ ਤੋਂ ਕੋਈ ਸਕਿਓਰਿਟੀ ਨਹੀਂ ਮੰਗੀ ਅਤੇ ਨਾ ਹੀ ਕਿਸੇ ਨੂੰ ਕੋਈ ਸਕਿਓਰਿਟੀ ਲਈ ਲਿੱਖ ਕੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਤਾਂ ਕੇਂਦਰ ਸਰਕਾਰ ਦਾ ਸਿਸਟਮ ਹੁੰਦਾ ਹੈ। ਅਸੀਂ ਕਦੇ ਲਿਖ ਕੇ ਨਹੀਂ ਦਿੱਤਾ ਕਿ ਸਾਨੂੰ ਕੋਈ ਸਕਿਓਰਿਟੀ ਦਿੱਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਪੂਰੀ ਬਿਜਲੀ ਨਾਲ ਮਿਲਣ 'ਤੇ ਚਿੰਤਾ ਵੀ ਜ਼ਾਹਰ ਕੀਤੀ ਹੈ।  


Related News