ਕੁੰਵਰ ਵਿਜੇ ਪ੍ਰਤਾਪ ਵਲੋਂ ਬਾਦਲ ਨੂੰ ਨਵਾਂ ਸੰਮਨ ਜਾਰੀ

11/14/2018 7:04:03 PM

ਚੰਡੀਗੜ੍ਹ (ਰਮਨਜੀਤ) : ਪੰਜਾਬ ਪੁਲਸ ਦੀ ਐੱਸ. ਆਈ. ਟੀ. ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜਣ ਦੇ ਮਾਮਲੇ 'ਚ ਅਕਾਲੀ ਦਲ ਦੀ ਤਿੱਖੀ ਪ੍ਰਤੀਕਿਰਿਆ ਤੋਂ ਬਾਅਦ ਪੰਜਾਬ ਪੁਲਸ ਦੇ ਆਈ. ਜੀ. ਤੇ ਐੱਸ. ਆਈ. ਟੀ. ਮੈਂਬਰ ਕੁੰਵਰ ਵਿਜੇ ਪ੍ਰਤਾਪ ਵਲੋਂ ਹੁਣ ਸਾਬਕਾ ਮੁੱਖ ਮੰਤਰੀ ਨੂੰ ਨਵਾਂ ਸੰਮਨ ਭੇਜਿਆ ਗਿਆ ਹੈ। ਸਾਬਕਾ ਮੁੱਖ ਮੰਤਰੀ ਨੂੰ ਪਹਿਲਾਂ ਭੇਜੇ ਗਏ ਸੰਮਨ ਮੁਤਾਬਕ ਉਨ੍ਹਾਂ ਨੂੰ ਅੰਮ੍ਰਿਤਸਰ ਸਰਕਿਟ ਹਾਊਸ ਬੁਲਾਉਣ ਦੀ ਬਜਾਏ ਉਨ੍ਹਾਂ ਦੀ ਸਹੂਲਤ ਮੁਤਾਬਕ ਜਗ੍ਹਾ ਚੁਣਨ ਦਾ ਹਵਾਲਾ ਦਿੱਤਾ ਗਿਆ ਹੈ। ਐੱਸ. ਆਈ. ਟੀ. ਦੇ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਸੋਧ ਕੇ ਭੇਜੇ ਸੰਮਨ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਕਿਹਾ ਗਿਆ ਹੈ ਕਿ ਉਹ ਆਪਣੀ ਸਹੂਲਤ ਮੁਤਾਬਕ ਜਾਂਚ 'ਚ ਸ਼ਾਮਲ ਹੋਣ ਦੀ ਜਗ੍ਹਾ ਚੁਣ ਕੇ ਐੱਸ. ਆਈ. ਟੀ. ਨੂੰ ਸੂਚਿਤ ਕਰ ਦੇਣਗੇ, ਐੱਸ. ਆਈ. ਟੀ. ਵਲੋਂ ਉਸ ਜਗ੍ਹਾ 'ਤੇ ਜਾਂਚ ਸਬੰਧੀ ਸਵਾਲ-ਜਵਾਬ ਦਾ ਕੰਮ ਪੂਰਾ ਕੀਤਾ ਜਾਵੇਗਾ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਜਾਰੀ ਕੀਤੇ ਗਏ ਸੰਮਨ 'ਚ ਸਾਬਕਾ ਮੁੱਖ ਮੰਤਰੀ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਸਰਕਿਟ ਹਾਊਸ ਪੁੱਜਣ ਲਈ ਕਿਹਾ ਗਿਆ ਸੀ।  


Babita

Content Editor

Related News