ਸਾਬਕਾ ਮੁੱਖ ਮੰਤਰੀ 'ਪ੍ਰਕਾਸ਼ ਸਿੰਘ ਬਾਦਲ' ਦੀ ਸਿਹਤ ਵਿਗੜੀ, ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ

Sunday, Jun 12, 2022 - 12:24 PM (IST)

ਸਾਬਕਾ ਮੁੱਖ ਮੰਤਰੀ 'ਪ੍ਰਕਾਸ਼ ਸਿੰਘ ਬਾਦਲ' ਦੀ ਸਿਹਤ ਵਿਗੜੀ, ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ

ਮੋਹਾਲੀ (ਗੁਰਪ੍ਰੀਤ ਸਿੰਘ ਨਿਆਮੀਆਂ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਬੀਤੀ ਦੇਰ ਰਾਤ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਦੇ ਚੱਲਦਿਆਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇੱਥੇ ਇਹ ਗੱਲ ਖ਼ਾਸ ਤੌਰ 'ਤੇ ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਪਹਿਲਾਂ ਪੀ. ਜੀ. ਆਈ. ਵਿਖੇ ਦਾਖ਼ਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ : ਅਸਲਾ ਰੱਖਣ ਦੇ ਸ਼ੌਕੀਨ ਪੰਜਾਬੀ, ਲਾਈਸੈਂਸੀ ਹਥਿਆਰਾਂ ਦੇ ਮਾਮਲੇ ’ਚ ਪੰਜਾਬ ਦਾ ਦੇਸ਼ ਭਰ ’ਚੋਂ ਤੀਜਾ ਸਥਾਨ

ਉਨ੍ਹਾਂ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਹੋਈ ਸੀ, ਜਿਸ ਕਰਕੇ ਉਹ ਪੀ. ਜੀ. ਆਈ. ਵਿਖੇ ਜ਼ੇਰੇ ਇਲਾਜ ਰਹੇ। ਉੱਥੋਂ ਉਨ੍ਹਾਂ ਦੀ ਸਿਹਤ ਠੀਕ ਹੋਣ ਕਰਕੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ ਪਰ ਦੇਰ ਰਾਤ ਉਨ੍ਹਾਂ ਨੂੰ ਫਿਰ ਛਾਤੀ 'ਚ ਦਰਦ ਦੀ ਤਕਲੀਫ਼ ਮਹਿਸੂਸ ਹੋਈ।

ਇਹ ਵੀ ਪੜ੍ਹੋ : ਧਰਮਸੋਤ ਤੇ ਗਿਲਜੀਆਂ ਮਗਰੋਂ ਹੁਣ ਇਸ ਸਾਬਕਾ ਮੰਤਰੀ ਖ਼ਿਲਾਫ਼ ਜਾਂਚ ਕਰੇਗੀ ਵਿਜੀਲੈਂਸ!

ਉਨ੍ਹਾਂ ਦੀ ਸਿਹਤ ਕਾਫੀ ਢਿੱਲੀ ਹੋ ਗਈ ਸੀ, ਜਿਸ ਕਰਕੇ ਉਨ੍ਹਾਂ ਨੂੰ ਫੋਰਟਿਸ ਹਸਪਤਾਲ 'ਚ ਦਾਖ਼ਲ ਕਰਵਾ ਦਿੱਤਾ ਗਿਆ। ਇੱਥੇ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ ਅਤੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਕੁੱਝ ਬਿਹਤਰ ਹੈ ਪਰ ਫਿਰ ਵੀ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਰਹਿਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News