ਵੋਟ ਨਹੀਂ ਪਾਉਣੀ ਨਾ ਪਾਓ, ਕਾਲੀਆਂ ਝੰਡੀਆਂ ਨਾ ਦਿਖਾਓ: ਪ੍ਰਕਾਸ਼ ਸਿੰਘ (ਵੀਡੀਓ)

04/18/2019 10:18:33 AM

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅਕਾਲੀ ਉਮੀਦਵਾਰਾਂ ਦਾ ਵਿਰੋਧ ਕਰਨ ਵਾਲਿਆਂ ਨੂੰ ਇਕ ਨਸੀਹਤ ਦਿੱਤੀ ਹੈ। ਸਰਦਾਰ ਬਾਦਲ ਨੇ ਉਨ੍ਹਾਂ ਨੂੰ ਕਿਹਾ ਕਿ ਜੇਕਰ ਤੁਸੀਂ ਵੋਟ ਨਹੀਂ ਦੇਣੀ ਤਾਂ ਨਾ ਦਿਓ, ਕਾਲੀਆਂ ਝੰਡੀਆਂ ਦਿਖਾਉਣ ਦਾ ਕੀ ਮਤਲਬ ਬਣਦਾ ਹੈ। ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫਰੀਦਕੋਟ ਐਲਾਨੇ ਗਏ ਅਕਾਲੀ ਉਮੀਦਵਾਰ ਗੁਲਜਾਰ ਸਿੰਘ ਰਾਣੀਕੇ ਦਾ ਚੋਣ ਪ੍ਰਚਾਰ ਦੌਰਾਨ ਵਿਰੋਧ ਕੀਤੇ ਜਾਣ ਦੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਨੂੰ ਲੈ ਕੇ ਅਕਾਲੀ ਦਲ ਦੇ ਖਿਲਾਫ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ।

rajwinder kaur

This news is Content Editor rajwinder kaur