ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ, ਪੁੱਜਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ (ਵੀਡੀਓ)

Thursday, May 04, 2023 - 10:36 AM (IST)

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ, ਪੁੱਜਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ (ਵੀਡੀਓ)

ਮੁਕਤਸਰ ਸਾਹਿਬ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ 'ਚ 25 ਅਪ੍ਰੈਲ ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਅੰਤਿਮ ਅਰਦਾਸ ਅੱਜ ਪਿੰਡ ਬਾਦਲ ਵਿਖੇ ਹੋ ਰਹੀ ਹੈ, ਜਿਸ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪੁੱਜਣਗੇ। ਦੱਸਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰੀ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਵੱਡੇ ਬਾਦਲ ਦੀ ਅੰਤਿਮ ਅਰਦਾਸ 'ਚ ਪੁੱਜ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਜਾਣਕਾਰੀ, ਪਿਛਲੇ 10 ਸਾਲਾਂ ਦੇ ਟੁੱਟੇ ਰਿਕਾਰਡ, ਫਿਰ ਵਰ੍ਹਣਗੇ ਬੱਦਲ

ਅੰਤਿਮ ਅਰਦਾਸ 'ਚ ਹਜ਼ਾਰਾਂ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ, ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਪਾਰਕਿੰਗ ਲਈ 60 ਏਕੜ ਦੀ ਥਾਂ ਦੀ ਚੋਣ ਕੀਤੀ ਹੈ। ਦੱਸਣਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਸਾਲ 1947 'ਚ ਸਿਆਸਤ ਸ਼ੁਰੂ ਕੀਤੀ ਸੀ। ਉਨ੍ਹਾ ਨੇ ਸਰਪੰਚ ਦੀਆਂ ਚੋਣਾਂ ਲੜੀਆਂ ਅਤੇ ਜਿੱਤ ਹਾਸਲ ਕੀਤੀ।

ਇਹ ਵੀ ਪੜ੍ਹੋ : ਭਾਰਤੀ ਖੇਤਰ 'ਚ ਪਾਕਿਸਤਾਨੀ ਡਰੋਨ ਦੀ ਦਸਤਕ, BSF ਨੇ ਕੀਤੀ ਫਾਇਰਿੰਗ

1957 'ਚ ਉਨ੍ਹਾਂ ਨੇ ਪਹਿਲੀ ਵਿਧਾਨ ਸਭਾ ਚੋਣ ਲੜੀ। 1969 'ਚ ਉਨ੍ਹਾਂ ਨੇ ਦੁਬਾਰਾ ਜਿੱਤ ਹਾਸਲ ਕੀਤੀ। 1969-70 ਤੱਕ ਉਹ ਪੰਚਾਇਤ ਰਾਜ, ਪਸ਼ੂ-ਪਾਲਣ, ਡੇਅਰੀ ਆਦਿ ਮੰਤਰਾਲਿਆਂ ਦੇ ਮੰਤਰੀ ਰਹੇ। ਇਸ ਤੋਂ ਇਲਾਵਾ ਉਹ 1970-71 'ਚ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਬਣੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News