ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪਾਜ਼ੇਟਿਵ, ਡੀ. ਐੱਮ. ਸੀ. ’ਚ ਕਰਵਾਇਆ ਗਿਆ ਦਾਖਲ

Wednesday, Jan 19, 2022 - 03:23 PM (IST)

ਲੁਧਿਆਣਾ (ਨਰਿੰਦਰ ਮਹਿੰਦਰੂ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਲੁਧਿਆਣਾ ਦੇ ਡੀ. ਐੱਮ. ਸੀ. ਹੀਰੋ ਹਾਰਟ ਹਸਪਤਾਲ ਵਿਚ ਚੈੱਕਅਪ ਲਈ ਲਿਆਂਦਾ ਗਿਆ ਹੈ। ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ, ਜਿਹੜਾ ਪਾਜ਼ੇਟਿਵ ਆਇਆ ਹੈ। ਭਾਰੀ ਸੁਰੱਖਿਆ ਵਿਚ ਪ੍ਰਕਾਸ਼ ਸਿੰਘ ਬਾਦਲ ਡੀ. ਐੱਮ. ਸੀ.  ਲਿਆਂਦਾ ਗਿਆ ਸੀ। ਇਸ ਦੌਰਾਨ ਮੀਡੀਆ ਨੂੰ ਉਨ੍ਹਾਂ ਤੋਂ ਦੂਰ ਰੱਖਿਆ ਗਿਆ। ਨਾਲ ਹੀ ਹਸਪਤਾਲ ਦੇ ਸਟਾਫ ਵੱਲੋਂ ਪੀ. ਪੀ. ਕਿੱਟਾਂ ਪਾ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਵੀਲ੍ਹਚੇਅਰ ’ਤੇ ਬਿਠਾ ਕੇ ਅੰਦਰ ਚੈੱਕਅੱਪ ਲਈ ਲਿਜਾਇਆ ਗਿਆ। ਇਹ ਪਹਿਲੀ ਵਾਰ ਹੈ ਜਦੋਂ ਸਰਦਾਰ ਬਾਦਲ ਨੂੰ ਵ੍ਹੀਲਚੇਅਰ ’ਤੇ ਦੇਖਿਆ ਗਿਆ ਹੋਵੇ। ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਪਿਛਲੇ 1 2 ਦਿਨਾਂ ਤੋਂ ਕੋਰੋਨਾ ਦੇਲੱਛਣ ਸਨ ਜਿਸ ਕਾਰਨ ਉਨ੍ਹਾਂ ਚੈੱਕਅੱਪ ਲਈ ਲਿਆਂਦਾ ਗਿਆ ਸੀ।

ਇਹ ਵੀ ਪੜ੍ਹੋ : ਆਬੂਧਾਬੀ ਵਿਚ ਹੋਏ ਡਰੋਨ ਹਮਲੇ ’ਚ ਮਹਿਸਮਪੁਰ ਦੇ ਨੌਜਵਾਨ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ

 
Parkash Badal ਵ੍ਹੀਲਚੇਅਰ 'ਤੇ ਪਹੁੰਚੇ Hospital, ਦੇਖੋ Live ਤਸਵੀਰਾਂ

Parkash Badal ਵ੍ਹੀਲਚੇਅਰ 'ਤੇ ਪਹੁੰਚੇ Hospital, ਦੇਖੋ Live ਤਸਵੀਰਾਂ #parkashsinghbadal #shiromaniakalidal #PunjabElection #DMCHospitalLudhiana

Posted by JagBani on Wednesday, January 19, 2022

ਪ੍ਰਕਾਸ਼ ਸਿੰਘ ਬਾਦਲ ਲਗਾਤਾਰ ਲੰਬੀ ਹਲਕੇ ਤੋਂ ਚੋਣ ਲੜਦੇ ਰਹੇ ਹਨ ਅਤੇ ਜਿੱਤ ਵੀ ਦਰਜ ਕਰਦੇ ਰਹੇ ਹਨ। ਇਸ ਵਾਰ ਵੀ ਸਰਦਾਰ ਬਾਦਲ ਚੋਣ ਪ੍ਰਚਾਰ ਵਿਚ ਰੁੱਝੇ ਹੋਏ ਹਨ। ਬੀਤੇ ਦਿਨੀਂ ਵੀ ਉਨ੍ਹਾਂ ਵਲੋਂ ਆਪਣੇ ਹਲਕੇ ਦੇ ਦੌਰੇ ਕੀਤੇ ਗਏ ਅਤੇ ਇਸ ਦੌਰਾਨ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ ਕਰਕੇ ਉਨ੍ਹਾਂ ਨੂੰ ਅੱਜ ਡੀ. ਐੱਮ. ਸੀ. ਲਿਆਂਦਾ ਗਿਆ ਹਾਲਾਂਕਿ ਪੰਜਾਬ ਵਿਚ ਕੋਰੋਨਾ ਵਾਇਰਸ ਵੀ ਲਗਾਤਾਰ ਫੈਲਦਾ ਜਾ ਰਿਹਾ ਹੈ। ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਤਹਿਤ ਹਸਪਤਾਲ ਸਟਾਫ ਵਲੋਂ ਪੂਰੇ ਅਹਿਤਿਆਤ ਵਰਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ‘ਆਪ’ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨੇ ਜਾਣ ’ਤੇ ਨਵਜੋਤ ਸਿੱਧੂ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News