ਬਾਦਲ ਨੇ ਕੇਜਰੀਵਾਲ ''ਤੇ ਹੋਏ ਹਮਲੇ ਦੀ ਕੀਤੀ ਨਿੰਦਾ (ਵੀਡੀਓ)

03/01/2016 8:26:38 PM

ਚੰਡੀਗੜ੍ਹ : ਸੋਮਵਾਰ ਨੂੰ ਲੁਧਿਆਣਾ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਾਰ ''ਤੇ ਹੋਏ ਹਮਲੇ ਦੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਨਿੰਦਾ ਕੀਤੀ ਹੈ। ਮੁੱਖ ਮੰਤਰੀ ਬਾਦਲ ਦਾ ਕਹਿਣਾ ਹੈ ਕਿ ਮਹਿਮਾਨਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਉਨ੍ਹਾਂ ''ਤੇ ਹਮਲਾ ਨਹੀਂ ਕਰਨਾ ਚਾਹੀਦਾ। ਬਾਦਲ ਦਾ ਕਹਿਣਾ ਹੈ ਕਿ ਉਹ ਇਸ ਤਰ੍ਹਾਂ ਦੀ ਹਰਕਤ ਦੀ ਕਦੇ ਵੀ ਹਿਮਾਇਤ ਨਹੀਂ ਕਰਦੇ।
ਦੱਸਣਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗੱਡੀ ''ਤੇ ਹਸਨਪੁਰ ਪਿੰਡ ਨੇੜੇ ਕੁਝ ਲੋਕਾਂ ਨੇ ਪਥਰਾਅ ਕਰ ਦਿੱਤਾ। ਇਸ ਪਥਰਾਅ ਦੌਰਾਨ ਕੇਜਰੀਵਾਲ ਦੀ ਗੱਡੀ ਦਾ ਸ਼ੀਸ਼ਾ ਟੁੱਟ ਗਿਆ ਅਤੇ ਕੇਜਰੀਵਾਲ ਵਾਲ ਦਾ ਬਚਾਅ ਹੋ ਗਿਆ।

Gurminder Singh

This news is Content Editor Gurminder Singh