ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੇਕ ਕੱਟ ਕੇ ਮਨਾਇਆ ਜਨਮ ਦਿਨ (ਤਸਵੀਰਾਂ)
Friday, Dec 08, 2017 - 08:08 PM (IST)
ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਆਪਣਾ 89ਵਾਂ ਜਨਮ ਦਿਨ ਮਨਾਇਆ। ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਪਹੁੰਚੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅਕਾਲੀ ਦੀ ਲੀਡਰਸ਼ਿਪ ਵਲੋਂ ਬਕਾਇਦਾ ਕੇਕ ਕੱਟ ਕੇ ਜਨਮਦਿਨ ਮਨਾਇਆ ਗਿਆ। ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਕਾਲੀ ਲੀਡਰਸ਼ਿਪ ਦੀ ਮੌਜੂਦਗੀ 'ਚ ਆਪਣੇ ਜਨਮਦਿਨ ਦਾ ਕੇਕ ਕੱਟ ਰਹੇ ਹਨ।
ਅਕਾਲੀ ਵਰਕਰਾਂ ਵਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਜਨਮਦਿਨ ਦੀਆ ਵਧਾਈਆਂ ਦਿਤੀਆ ਜਾ ਰਹੀਆਂ ਹਨ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕ ਕੇ ਸਮੂਹ ਬਾਦਲ ਪਰਿਵਾਰ ਵਲੋਂ ਗੁਰੂ ਸਾਹਿਬ ਦਾ ਆਸ਼ਿਰਵਾਦ ਵੀ ਪ੍ਰਾਪਤ ਕੀਤਾ ਗਿਆ।
