ਕੈਪਟਨ ਦਾ ਕੰਮ ਸਿਰਫ ਬੋਲਣਾ : ਬਾਦਲ

11/30/2015 7:19:25 PM

ਖਡੂਰ ਸਾਹਿਬ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ 2017 ਦੀਆਂ ਚੋਣਾਂ ਵਿਚ ਇਕ ਵਾਰ ਫਿਰ ਤੋਂ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਹੀ ਬਣੇਗੀ ਜਦਕਿ ਕੈਪਟਨ ਅਮਰਿੰਦਰ ਸਿੰਘ ਸਿਰਫ ਬਿਆਨਬਾਜ਼ੀ ਕਰਦੇ ਰਹਿ ਜਾਣਗੇ। ਮੁੱਖ ਮੰਤਰੀ ਬਾਦਲ ਹਲਕਾ ਖਡੂਰ ਸਾਹਿਬ ਵਿਖੇ ਸੰਗਤ ਦਰਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਬਾਦਲ ਨੇ ਸੰਗਤ ਦਰਸ਼ਨ ਕਰਕੇ ਹਲਕੇ ਦੇ ਵਿਕਾਸ ਲਈ ਗ੍ਰਾਂਟਾਂ ਦਾ ਆਲੈਨ ਕੀਤਾ। ਮੁੱਖ ਮੰਤਰੀ ਨੇ ਕੈਪਟਨ ''ਤੇ ਬੋਲਦੇ ਹੋਏ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੈਪਟਨ ਦੋ ਵਾਰ ਹਾਰ ਚੁੱਕੇ ਹਨ ਅਤੇ ਇਸ ਵਾਰ ਵੀ ਜਿੱਤ ਅਕਾਲੀ-ਭਾਜਪਾ ਦੀ ਹੀ ਹੋਵੇਗੀ।


Gurminder Singh

Content Editor

Related News