ਮੁੱਖ ਮੰਤਰੀ ਦੀ ਦੌੜ ’ਚੋਂ ਬਾਹਰ ਹੋਏ ਸੁਖਬੀਰ ਸਿੰਘ ਬਾਦਲ!

01/04/2021 11:00:29 PM

ਅਬੋਹਰ (ਵੈੱਬ ਡੈਸਕ) : ਪੰਜਾਬ ਅੰਦਰ 2022 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਇਕ ਵਾਰ ਫਿਰ ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਕੇ ਚੋਣ ਮੈਦਾਨ ਵਿਚ ਉਤਰਨ ਜਾ ਰਿਹਾ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੁਣ ਮੁੱਖ ਮੰਤਰੀ ਦੀ ਰੇਸ ’ਚੋਂ ਬਾਹਰ ਹੋ ਗਏ ਹਨ। ਇਸ ਦਾ ਐਲਾਨ ਖੁਦ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ। ਬੀਤੇ ਦਿਨੀਂ ਅਬੋਹਰ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ ’ਚ ਹੋਣ ਵਾਲੀ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ’ਤੇ ਭਖਿਆ ਵਿਵਾਦ, ਮੰਤਰੀ ਸੁੱਖੀ ਰੰਧਾਵਾ ਨੇ ਕਬੂਲੀ ਹਰਸਿਮਰਤ ਬਾਦਲ ਦੀ ਚੁਣੌਤੀ

ਸੁਖਬੀਰ ਨੇ ਬਕਾਇਦਾ ਆਖਿਆ ਕਿ ਇਸ ਸੰਬੰਧੀ ਉਨ੍ਹਾਂ ਦੀ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਵੀ ਹੋਈ ਹੈ ਅਤੇ ਉਨ੍ਹਾਂ ਸਰਦਾਰ ਬਾਦਲ ਨੂੰ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਮੈਦਾਨ ਵਿਚ ਉਤਰਨ ਦਾ ਤਾਕੀਦ ਕੀਤੀ ਹੈ। ਸੁਖਬੀਰ ਨੇ ਆਖਿਆ ਕਿ ਫਿਲਹਾਲ ਸਰਦਾਰ ਬਾਦਲ ਦੀ ਸਿਹਤ ਨਾਸਾਜ਼ ਹੈ, ਪਰ ਅਕਾਲੀ ਦਲ ਉਨ੍ਹਾਂ ਨੂੰ ਹੀ ਆਗਾਮੀ ਵਿਧਾਨ ਸਭਾ ਚੋਣਾਂ ’ਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰੇਗਾ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹੋਰ ਝਟਕਾ, ਹੁਣ ਇਸ ਵੱਡੇ ਆਗੂ ਨੇ ਛੱਡੀ ਪਾਰਟੀ

ਸੁਖਬੀਰ ਦੀ ਪ੍ਰਧਾਨਗੀ ਕਾਰਣ ਹੋਈ ਵੱਡੀ ਬਗਾਵਤ
2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਨਿਰਾਸ਼ਾਜਨਕ ਹਾਰ ਤੋਂ ਬਾਅਦ ਅਕਾਲੀ ਦਲ ਨੂੰ ਵੱਡੀ ਬਗਾਵਤ ਦਾ ਸਾਹਮਣਾ ਕਰਨਾ ਪਿਆ। ਸੁਖਬੀਰ ਨੂੰ ਪ੍ਰਧਾਨਗੀ ਤੋਂ ਲਾਹੁਣ ਦੀ ਜ਼ਿੱਦ ਨੇ ਅਕਾਲੀ ਦਲ ਦੇ ਕਈ ਵੱਡੇ ਟਕਸਾਲੀ ਲੀਡਰਾਂ ਨੇ ਪਾਰਟੀ ਤੋਂ ਕਿਨਾਰਾ ਕਰ ਲਿਆ। ਇਨ੍ਹਾਂ ਵਿਚ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਰਤਨ ਸਿੰਘ ਅਜਨਾਲਾ ਵੱਡੇ ਨਾਂ ਸ਼ਾਮਲ ਹਨ। ਇਨ੍ਹਾਂ ਚੋਟੀ ਦੇ ਆਗੂਆਂ ਨੇ ਨਾ ਸਿਰਫ ਪਾਰਟੀ ਛੱਡੀ ਸਗੋਂ ਬਾਦਲ ਪਰਿਵਾਰ ਖ਼ਿਲਾਫ਼ ਰੱਜ ਕੇ ਭੜਾਸ ਕੱਢੀ ਅਤੇ ਅਕਾਲੀ ਦਲ ਨੂੰ ਬਾਦਲਾਂ ਦੇ ਕਬਜ਼ੇ ’ਚੋਂ ਛੁਡਾਉਣ ਲਈ ਸੰਘਰਸ਼ ਵੀ ਵਿੱਢਿਆ। ਜਿਸ ਵਿਚ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਵੱਖਰੀਆਂ ਪਾਰਟੀਆਂ ਬਣਾ ਲਈਆਂ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਵੱਡਾ ਬਿਆਨ, ਪੰਜਾਬ ’ਚ ਰਾਸ਼ਟਰਪਤੀ ਰਾਜ ਲਗਾਉਣ ਦਾ ਬਹਾਨਾ ਭਾਲ ਰਹੀ ਭਾਜਪਾ

ਹੁਣ ਜਦੋਂ ਇਕ ਵਾਰ ਫਿਰ ਅਕਾਲੀ ਦਲ ਹੰਢੇ ਹੋਏ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਨੂੰ ਮੋਹਰੀ ਰੱਖ ਕੇ ਚੋਣ ਮੈਦਾਨ ਵਿਚ ਉਤਰਨ ਦੀਆਂ ਤਿਆਰੀਆਂ ਕਰ ਰਿਹਾ þ ਤਾਂ ਅਜਿਹੇ ਵਿਚ ਪੰਜਾਬ ਦੀ ਜਨਤਾ ਅਕਾਲੀ ਦਲ ਦੇ ਇਸ ਪੈਂਤੜੇ ’ਤੇ ਕੀ ਫ਼ੈਸਲਾ ਲੈਂਦੀ þ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।

ਇਹ ਵੀ ਪੜ੍ਹੋ : ਬੁਢਲਾਡਾ ’ਚ ਹਰਸਿਮਰਤ ਦਾ ਵਿਰੋਧ, ਅੰਦੋਲਨ ’ਚ ਜਾਨ ਗਵਾਉਣ ਵਾਲੇ ਦੇ ਪਰਿਵਾਰ ਨੇ ਮਿਲਣ ਤੋਂ ਕੀਤਾ ਇਨਕਾਰ

ਨੋਟ-  ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh