ਅਕਾਲੀ ਸਰਕਾਰ ਨੇ ਪਹਿਲਾਂ ਹੀ ਰੋਕ ਦਿੱਤੀ ਸੀ ਜ਼ਮੀਨ ਕੁਰਕੀ : ਬਾਦਲ

05/31/2017 2:15:19 PM

ਮੁਕਤਸਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਜ਼ਮੀਨ ਕੁਰਕੀ ਨੂੰ ਉਨ੍ਹਾਂ ਦੀ ਸਰਕਾਰ ਵਲੋਂ ਪਹਿਲਾਂ ਹੀ ਰੋਕ ਦਿੱਤਾ ਗਿਆ ਸੀ ਜਦਕਿ ਹੁਣ ਕਾਂਗਰਸ ਸਰਕਾਰ ਝੂਠੇ ਦਾਅਵੇ ਕਰ ਰਹੀ ਹੈ। ਸਰਦਾਰ ਬਾਦਲ ਹਲਕਾ ਲੰਬੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਕਿਸਾਨ ਮੁੱਦਿਆਂ ਨੂੰ ਲੈ ਕੇ ਸੱਤਾ ''ਚ ਆਈ ਕਾਂਗਰਸ ਸਰਕਾਰ ਵਲੋਂ ਮੰਗਲਵਾਰ ਨੂੰ ਬੈਠਕ ਕਰਕੇ ਕਿਸਾਨ ਜ਼ਮੀਨ ਕੁਰਕੀ ਦੇ ਬਿੱਲ ਨੂੰ ਰੱਦ ਕਰ ਦਿੱਤਾ ਗਿਆ ਸੀ। ਹੁਣ ਸਾਬਕਾ ਸਰਕਾਰ ਵਲੋਂ ਇਸ ''ਤੇ ਆਪਣੇ ਦਾਅਵੇਦਾਰੀ ਪੇਸ਼ ਕਰਕੇ ਸਿਆਸਤ ਨੂੰ ਗਰਮਾ ਦਿੱਤਾ ਗਿਆ ਹੈ।


Gurminder Singh

Content Editor

Related News