ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ

Wednesday, Apr 26, 2023 - 12:07 PM (IST)

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ ਦਿਹਾਂਤ ਹੋ ਗਿਆ। ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਚੰਡੀਗੜ੍ਹ ਸੈਕਟਰ-28 ਵਿਖੇ ਅੰਤਿਮ ਦਰਸ਼ਨਾਂ ਲਈ ਰੱਖ ਦਿੱਤਾ ਗਿਆ ਹੈ। ਫੋਰਟਿਸ ਹਸਪਤਾਲ ਤੋਂ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਲਿਜਾਇਆ ਗਿਆ, ਜਿੱਥੇ ਪਾਰਟੀ ਵਰਕਰ ਅਤੇ ਲੋਕ ਬਾਦਲ ਸਾਹਿਬ ਦੇ ਅੰਤਿਮ ਦਰਸ਼ਨ ਕਰ ਰਹੇ ਹਨ।

ਇਥੇ ਇਹ ਦੱਸਣਯੋਗ ਹੈ ਕਿ ਬਾਬਾ ਬੋਹੜ ਮੰਨੇ ਜਾਂਦੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਥੇ ਪਹੁੰਚ ਰਹੇ ਹਨ। ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਮੁਕਤਸਰ ਜ਼ਿਲ੍ਹੇ ’ਚ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਤੱਕ ਜਾਵੇਗੀ। ਇਹ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਬਠਿੰਡਾ ਤੋਂ ਹੁੰਦੀ ਹੋਈ ਬਾਦਲ ਪਿੰਡ ਪਹੁੰਚੇਗੀ, ਜਿੱਥੇ 27 ਅਪ੍ਰੈਲ ਵੀਰਵਾਰ ਨੂੰ ਦੁਪਹਿਰ 1 ਵਜੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਜਦੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਲਈ ਫੋਰਟਿਸ ਹਸਪਤਾਲ ਤੋਂ ਲਿਆਂਦੀ ਜਾ ਰਹੀ ਸੀ ਤਾਂ ਇਸ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਮਨਪ੍ਰੀਤ ਸਿੰਘ ਬਾਦਲ ਭਾਵੁਕ ਹੋ ਗਏ। ਇਸ ਮੌਕੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਰਹੀ।

PunjabKesari
ਜ਼ਿਕਰਯੋਗ ਹੈ ਕਿ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਅਤੇ ਪੰਥਕ ਸਿਅਸਤ ਦਾ ਧੁਰਾ ਮੰਨੇ ਗਏ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿਚ ਮੰਗਲਵਾਰ ਨੂੰ ਦਿਹਾਂਤ ਹੋ ਗਿਆ ਸੀ। ਉਹ ਪਿਛਲੇ ਇਕ ਹਫ਼ਤੇ ਤੋਂ ਫੋਰਟਿਸ ਹਸਪਤਾਲ ’ਚ ਸਾਹ ਦੀ ਤਕਲੀਫ਼ ਕਰਕੇ ਦਾਖ਼ਲ ਸਨ। ਜਦੋਂ ਸ. ਬਾਦਲ ਨੇ ਆਖਰੀ ਸਾਹ ਲਿਆ ਤਾਂ ਉਸ ਸਮੇਂ ਉਨ੍ਹਾਂ ਕੋਲ ਉਨ੍ਹਾਂ ਦੇ ਸਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਨੂੰਹ ਹਰਸਿਮਰਤ ਕੌਰ ਬਾਦਲ, ਪੋਤਰਾ ਤੇ ਪੋਤਰੀਆਂ ਮੌਜੂਦ ਸਨ। ਬਾਦਲ ਸਾਹਿਬ ਦੇ ਦਿਹਾਂਤ ਨਾਲ ਇਕ ਯੁੱਗ ਦਾ ਅੰਤ ਹੋ ਗਿਆ। ਜਿਓਂ ਹੀ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਸ਼ਰ ਹੋਈ ਤਾਂ ਸਮੁੱਚੀ ਅਕਾਲੀ ਲੀਡਰਸ਼ਿਪ ਤੁਰੰਤ ਚੰਡੀਗੜ੍ਹ ਪਹੁੰਚ ਗਈ।

 

 

ਇਹ ਵੀ ਪੜ੍ਹੋ : ਪੰਜਾਬ ਦੇ ਧਾਰਮਿਕ ਸਥਾਨਾਂ ਦੇ ਬਾਹਰ ਸੁਰੱਖਿਆ ਵਿਵਸਥਾ ਕੀਤੀ ਗਈ ਹੋਰ ਸਖ਼ਤ, ਜਾਣੋ ਕਿਉਂ

PunjabKesari

ਭਲਕੇ ਰਹੇਗੀ ਸਰਕਾਰੀ ਛੁੱਟੀ 
ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 27 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।  27 ਤਾਰੀਖ਼ ਨੂੰ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿੱਦਿਅਕ ਅਦਾਰਿਆਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ 2 ਦਿਨਾਂ ਦਾ ਕੌਮੀ ਸੋਗ ਰਹੇਗਾ। ਉਨ੍ਹਾਂ ਨੇ ਬੀਤੇ ਦਿਨ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਆਖ਼ਰੀ ਸਾਹ ਲਏ ਸਨ।

PunjabKesari

PunjabKesari

ਇਹ ਵੀ ਪੜ੍ਹੋ : ਕਪੂਰਥਲਾ ਦੇ ਗੁਰਦੁਆਰਾ ਸਾਹਿਬ 'ਚ ਨਿਹੰਗਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਚੱਲੀਆਂ ਤਲਵਾਰਾਂ


shivani attri

Content Editor

Related News