ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਡਾਕਟਰਾਂ ਨੇ ਆਰਾਮ ਕਰਨ ਦੀ ਦਿੱਤੀ ਸਲਾਹ

Tuesday, Jan 25, 2022 - 09:19 AM (IST)

ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਡਾਕਟਰਾਂ ਨੇ ਆਰਾਮ ਕਰਨ ਦੀ ਦਿੱਤੀ ਸਲਾਹ

ਲੁਧਿਆਣਾ (ਸਹਿਗਲ) : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਹਤ ਵਿਚ ਸੁਧਾਰ ਹੋਣ ’ਤੇ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਡਾਕਟਰਾਂ ਨੇ ਦੱਸਿਆ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਪਹਿਲਾਂ ਨਾਲੋਂ ਬਿਹਤਰ ਸੀ। ਫਿਲਹਾਲ ਉਨ੍ਹਾਂ ਨੂੰ ਕੁੱਝ ਦਿਨ ਆਰਾਮ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਕਾਂਗਰਸੀਆਂ ਬਾਰੇ 'ਕੈਪਟਨ' ਦਾ ਵੱਡਾ ਖ਼ੁਲਾਸਾ

ਦੱਸਣਯੋਗ ਹੈ ਕਿ ਸ. ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪੀੜਤ ਪਾਏ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਜੀਨੋਮ ਸੀਕਵੈਂਸਿੰਗ ਦੀ ਰਿਪੋਰਟ 'ਚ ਉਹ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਤੋਂ ਪੀੜਤ ਪਾਏ ਗਏ ਸਨ। ਸ. ਬਾਦਲ ਨੂੰ ਗਲਾ ਖ਼ਰਾਬ ਦੇ ਨਾਲ ਖੰਘ ਦੀ ਸ਼ਿਕਾਇਤ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕੁੱਝ ਦਿਨ ਇੰਟੈਸਿਵ ਕੇਅਰ ਯੂਨਿਟ (ਆਈ. ਸੀ. ਯੂ.) 'ਚ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ : ਡੇਹਲੋਂ ਦੇ ਗੁਰਦੁਆਰਾ ਸਾਹਿਬ 'ਚ ਜਨਾਨੀ ਵੱਲੋਂ ਬੇਅਦਬੀ ਦੀ ਅਫ਼ਵਾਹ ਨਾਲ ਮਚੀ ਹਫੜਾ-ਦਫੜੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News