ਪ੍ਰਕਾਸ਼ ਸਿੰਘ ਬਾਦਲ ਨੇ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾਂਦੇ ਚੋਣ ਵਾਅਦਿਆਂ 'ਤੇ ਆਖੀ ਵੱਡੀ ਗੱਲ

Tuesday, Nov 30, 2021 - 05:20 PM (IST)

ਪ੍ਰਕਾਸ਼ ਸਿੰਘ ਬਾਦਲ ਨੇ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾਂਦੇ ਚੋਣ ਵਾਅਦਿਆਂ 'ਤੇ ਆਖੀ ਵੱਡੀ ਗੱਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਵਾਅਦਿਆਂ 'ਤੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਚੋਣ ਮਨੋਰਥ ਪੱਤਰ ਦੀ ਕਾਨੂੰਨੀ ਗਾਰੰਟੀ ਹੋਣੀ ਚਾਹੀਦੀ ਹੈ। ਪ੍ਰਕਾਸ਼ ਸਿੰਘ ਬਾਦਲ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਚੋਣਾਂ ਤੋਂ ਪਹਿਲਾਂ ਹਰ ਪਾਰਟੀ ਵੱਲੋਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਵੱਡੇ-ਵੱਡੇ ਵਾਅਦੇ ਕੀਤਾ ਜਾ ਰਹੇ ਹਨ ।

ਇਹ ਵੀ ਪੜ੍ਹੋ:ਐੱਨ.ਆਰ.ਆਈ. ਵੀਰਾਂ ਦੀਆਂ ਇਹ ਸ਼ਿਕਾਇਤਾਂ ਹੋਣਗੀਆਂ ਦੂਰ, ਚੰਨੀ ਸਰਕਾਰ ਜਲਦ ਲਿਆਵੇਗੀ ਨਵੀਂ ਪਾਲਸੀ

ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਕ ਵੀਡੀਓ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸਿਆਸੀ ਪਾਰਟੀਆਂ ਵੱਲੋਂ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਤੌਰ 'ਤੇ ਜ਼ਿੰਮੇਵਾਰ ਬਣਾਉਣ ਦੀ ਮੰਗ ਕਰਨੀ ਚਾਹੀਦੀ ਹੈ। ਕਾਂਗਰਸ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਬਾਦਲ ਨੇ ਕਿਹਾ ਕਿ ਜਿੱਥੋਂ ਤੱਕ ਮੌਜੂਦਾ ਸਰਕਾਰ ਦੀ ਗੱਲ ਹੈ, ਕਾਂਗਰਸ ਨੂੰ ਫੋਕੇ ਵਾਅਦਿਆਂ ਨਾਲ ਲੋਕਾਂ ਦੀਆਂ ਭਾਵਨਾਵਾਂ ਦਾ ਮਜ਼ਾਕ ਨਹੀਂ ਬਣਾਉਣਾ ਚਾਹੀਦਾ। 

ਇਹ ਵੀ ਪੜ੍ਹੋ : ਕੀ ਕਮੇਟੀ ਰਾਹੀਂ ਨਵੇਂ ਰੂਪ 'ਚ ਲਾਗੂ ਹੋਣਗੇ ਖੇਤੀ ਕਾਨੂੰਨ? PM ਮੋਦੀ ਦੇ ਇਸ ਬਿਆਨ ਨੂੰ ਸਮਝਣਾ ਜ਼ਰੂਰ

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਅੰਦਰ ਵਾਅਦਿਆਂ ਤੇ ਦਾਅਦਿਆਂ ਦੀ ਦੌੜ ਲੱਗੀ ਹੋਈ ਹੈ।ਜਿੱਥੇ ਇਕ ਪਾਸੇ ਆਮ ਆਦਮੀ ਪਾਰਟੀ ਵੱਲੋਂ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਸਿਹਤ ਅਤੇ ਮੁਫ਼ਤ ਬਿਜਲੀ ਦੇ ਮਾਮਲੇ 'ਚ ਗਾਰੰਟੀਆਂ ਦਿੱਤੀਆਂ ਗਈਆਂ ਹਨ ਉਥੇ ਹੀ ਅਧਿਆਪਕਾਂ ਨੂੰ ਪੱਕੇ ਕਰਨ ਦੀ ਵੀ ਵਾਅਦਾ ਕੀਤਾ ਗਿਆ ਹੈ। ਦੂਜੇ ਪਾਸੇ ਚੰਨੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਹੀ 3 ਰੁਪਏ ਯੂਨਿਟ ਬਿਜਲੀ ਸਸਤੀ ਕਰਕੇ ਅਤੇ ਹੋਰ ਕਈ ਤਰ੍ਹਾਂ ਦੇ ਵਾਅਦਿਆਂ ਨਾਲ ਮੁੜ ਸੱਤਾ 'ਚ ਆਉਣ ਦੀ ਕੋਸ਼ਿਸ਼ ਜਾਰੀ ਹੈ।ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਸਰਕਾਰ ਆਉਣ 'ਤੇ ਹਰ ਮਹੀਨੇ 400 ਯੂਨਿਟ ਬਿਜਲੀ ਮੁਫ਼ਤ ਸਮੇਤ ਕਈ ਵਾਅਦੇ ਕੀਤੇ ਗਏ ਹਨ। ਮੌਜੂਦਾ ਸਰਕਾਰ ਕਾਂਗਰਸ ਦਾਅਵਾ ਕਰ ਰਹੀ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਕਾਫ਼ੀ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਪਰ ਵਿਰੋਧੀ ਪਾਰਟੀਆਂ ਕਾਂਗਰਸ ਨੂੰ ਲਗਾਤਾਰ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦਿਆਂ 'ਤੇ ਘੇਰ ਰਹੀਆਂ ਹਨ।ਅਜਿਹੇ ਵਿੱਚ ਜੇਕਰ ਸਾਰੀਆਂ ਸਿਆਸੀ ਪਾਰਟੀਆਂ ਇਕ ਮੱਤ ਹੋ ਕੇ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਤੌਰ 'ਤੇ ਮਾਨਤਾ ਦਵਾ ਦਿੰਦੀਆਂ ਹਨ ਤਾਂ ਇਹ ਜਨਤਾ ਲਈ ਵੱਡੀ ਰਾਹਤ ਹੋਵੇਗੀ।

ਨੋਟ: ਕੀ ਤੁਸੀਂ ਪ੍ਰਕਾਸ਼ ਸਿੰਘ ਬਾਦਲ ਦੇ ਇਸ ਬਿਆਨ ਨਾਲ ਸਹਿਮਤ ਹੋ?


author

Harnek Seechewal

Content Editor

Related News