ਪ੍ਰਕਾਸ਼ ਸਿੰਘ ਬਾਦਲ ਦੀ ਮੌਜੂਦਗੀ ’ਚ ਹਰਸਿਮਰਤ ਦੇ ਵੱਡੇ ਦਾਅਵੇ, ਲੋਕਾਂ ਨੂੰ ਕੀਤੀ ਇਹ ਅਪੀਲ
Tuesday, Dec 21, 2021 - 01:16 PM (IST)
ਲੰਬੀ (ਬਿਊਰੋ) - ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਲੰਬੀ ਦੇ ਪਿੰਡ ਕਰਮਗੜ੍ਹ ਵਿਖੇ ਪਹੁੰਚੇ, ਜਿਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੁਹਾਡੀ ਆਪਣੀ ਪਾਰਟੀ ਹੈ। ਹਰ ਵਾਰ ਦੀ ਤਰ੍ਹਾਂ ਇਹ ਪਾਰਟੀ ਤੁਹਾਡੀ ਮਦਦ ਕਰੇਗੀ। ਉਨ੍ਹਾਂ ਨੇ ਕਿਹਾ ਕਿ ਤੁਸੀਂ ਬਿਨਾਂ ਮੰਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੋਟ ਪਾ ਕੇ ਉਨ੍ਹਾਂ ਨੂੰ ਜਿੱਤ ਹਾਸਲ ਕਰਵਾਓ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼
ਹਰਸਿਮਰਤ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਪੰਜਾਬ ਦੇ ਸਾਰੇ ਲੋਕਾਂ ਦੇ ਆਟਾ-ਦਾਲ ਸਕੀਮ ਦੇ ਨੀਲੇ ਕਾਰਡ ਬਣਾਏ ਜਾਣਗੇ, ਜਿਸ ਨਾਲ ਗ਼ਰੀਬ ਲੋਕ ਰੋਟੀ ਖਾ ਸਕਦੇ ਹਨ। ਜਿਨ੍ਹਾਂ ਜਨਾਨੀਆਂ ਦੇ ਨੀਲੇ ਕਾਰਡ ਬਣੇ ਹੋਣਗੇ ਉਨ੍ਹਾਂ ਦੇ ਖਾਤੇ ’ਚ 2 ਹਜ਼ਾਰ ਰੁਪਏ ਹਰੇਕ ਮਹੀਨੇ ਪਾਏ ਜਾਣਗੇ। ਇਨ੍ਹਾਂ ਪੈਸਿਆਂ ਨਾਲ ਗ਼ਰੀਬ ਜਨਾਨੀਆਂ ਆਪਣੇ ਘਰ ਦਾ ਗੁਜ਼ਾਰਾ ਚਲਾ ਸਕਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਬਿਜਲੀ ਸਸਤੀ ਕੀਤੀ ਜਾਵੇਗੀ। ਹਰੇਕ ਮਹੀਨੇ ਦੇ 400 ਬਿਜਲੀ ਯੂਨੀਟ ਮੁਆਫ਼ ਕੀਤੇ ਜਾਣਗੇ।
ਪੜ੍ਹੋ ਇਹ ਵੀ ਖ਼ਬਰ - ਕਪੂਰਥਲਾ ਬੇਅਦਬੀ ਮਾਮਲਾ: ਬਿਹਾਰ ਦੀ ਜਨਾਨੀ ਨੇ ਮ੍ਰਿਤਕ ਮੁਲਜ਼ਮ ਨੂੰ ਪਹਿਲਾਂ ਦੱਸਿਆ ਭਰਾ, ਫੋਟੋ ਵੇਖ ਕੀਤਾ ਇਨਕਾਰ
ਬੀਬੀ ਬਾਦਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਸਰਕਾਰ ਆਵੇਗੀ, ਉਦੋਂ ਉਹ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਵਾਂ ਦੇਣਗੇ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਵਿਦਿਆਰਥੀਆਂ ਲਈ ਸਟੂਡੈਂਸਟ ਕਾਰਡ ਬਣਾਇਆ ਜਾਵੇਗਾ, ਜਿਸ ਨਾਲ ਬੱਚੇ ਸੌਖੇ ਤਰੀਕੇ ਨਾਲ ਆਪਣੀ ਪੜ੍ਹਾਈ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਪੜ੍ਹਾਈ ਕਰਨ ਵਾਲੇ ਜਿਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਕੋਲ ਪੈਸੇ ਨਹੀਂ ਹਨ, ਉਨ੍ਹਾਂ ਨੂੰ ਇਸ ਕਾਰਡ ਦੇ ਆਧਾਰ ’ਤੇ ਪੈਸਿਆਂ ਦੀ ਸਹੂਲਤ ਦਿੱਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਦੁਕਾਨ ਮਾਲਕ ਨੇ ਤੇਜ਼ਾਬ ਪਿਲਾ ਨੌਜਵਾਨ ਦਾ ਕੀਤਾ ਕਤਲ (ਤਸਵੀਰਾਂ)
ਬੀਬੀ ਬਾਦਲ ਨੇ ਦੱਸਿਆ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ’ਚ ਰਹਿਣ ਵਾਲੇ ਹਰੇਕ ਪਰਿਵਾਰ ਦਾ ਸਿਹਤ ਬੀਮਾ ਕਾਰਡ ਬਣਾਇਆ ਜਾਵੇਗਾ, ਜਿਸ ’ਚ ਲੋਕ 10 ਲੱਖ ਰੁਪਏ ਤੱਕ ਆਪਣਾ ਇਲਾਜ ਕਰਵਾ ਸਕਦੇ ਹਨ। ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਪੈਸੇ ਦੇਣ ਦੀ ਜ਼ਰੂਰਤ ਨਹੀਂ ਬਸ ਇਹ ਕਾਰਡ ਵਿਖਾਉਣ ਨਾਲ ਉਨ੍ਹਾਂ ਦਾ ਇਲਾਜ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਬਾਦਲ ਸਾਹਿਬ ਦੀ ਸੇਵਾ ਸਭ ਨੇ ਦੇਖੀ ਹੈ ਅਤੇ ਇਸ ਲਈ ਹੁਣ ਵੀ ਸਾਨੂੰ ਬਾਦਲ ਸਾਹਿਬ ਹੀ ਚਾਹੀਦੇ ਹਨ। ਸ. ਪ੍ਰਕਾਸ਼ ਸਿੰਘ ਬਾਦਲ ਨੇ ਹਰ ਵਰਗ ਦੇ ਦੁੱਖ-ਤਕਲੀਫ਼ ਦੂਰ ਕਰਨ ਲਈ ਹਮੇਸ਼ਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੋਰ ਸਿਆਸੀ ਆਗੂਆਂ ਨਾਲ ਗਿੱਲੇ-ਸ਼ਿਕਵੇ ਹੋ ਸਕਦੇ ਹਨ ਪਰ ਪ੍ਰਕਾਸ਼ ਸਿੰਘ ਬਾਦਲ ਨਾਲ ਨਹੀਂ ਹੋ ਸਕਦੇ, ਕਿਉਂਕਿ ਉਹ ਉਨ੍ਹਾਂ ਦੇ ਆਪਣੇ ਹਨ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ: ਸਾਗ ਖਾਣ ਨਾਲ ਮਾਂ-ਪਿਓ ਦੀ ਮੌਤ, ਵੈਂਟੀਲੈਂਟਰ 'ਤੇ ਪੁੱਤ ਲੜ ਰਿਹਾ ਜ਼ਿੰਦਗੀ ਦੀ ਲੜਾਈ
ਬੀਬੀ ਬਾਦਲ ਨੇ ਕਿਹਾ ਕਿ ਪੰਜਾਬ ’ਚ ਆਈ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕਈ ਝੂਠੇ ਵਾਅਦੇ ਕੀਤੇ, ਜਿਨ੍ਹਾਂ ਨੂੰ ਉਨ੍ਹਾਂ ਨੇ ਅੱਜ ਤੱਕ ਪੂਰਾ ਨਹੀਂ ਕੀਤਾ। ਕਾਂਗਰਸ ਸਰਕਾਰ ਨੇ ਲੋਕਾਂ ਨੂੰ ਕੋਈ ਵੀ ਸਹੂਲਤਾਵਾਂ ਨਹੀਂ ਦਿੱਤੀਆਂ ਅਤੇ ਨਾ ਹੀ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਪੰਜਾਬ ਦੇ ਲੋਕ ਕਾਂਗਰਸ ਸਰਕਾਰ ’ਤੇ ਝੂਠੇ ਲਾਰਿਆਂ ’ਚ ਹੁਣ ਨਹੀਂ ਆਉਣਗੇ। ਪੰਜਾਬ ਦੇ ਲੋਕ ਆਪਣੀ 100 ਸਾਲ ਪੁਰਾਣੀ ਪਾਰਟੀ ਦਾ ਸਾਥ ਦੇਣਗੇ ਅਤੇ ਉਸ ਨੂੰ ਵੋਟ ਪਾ ਕੇ ਪੰਜਾਬ ’ਚ ਲਿਆਉਣਗੇ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ