ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜੀ, ਸਾਰੇ ਪ੍ਰੋਗਰਾਮ ਰੱਦ

09/27/2016 7:17:00 PM

ਚੰਡੀਗੜ੍ਹ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਇਕ ਵਾਰ ਫਿਰ ਖਰਾਬ ਹੋ ਗਈ ਹੈ। ਸਿਹਤ ਖਰਾਬ ਹੋਣ ਦੇ ਚੱਲਦੇ ਉਨ੍ਹਾਂ ਨੇ ਆਪਣੇ ਸਾਰੇ ਪ੍ਰੋਗਰਾਮ ਅਤੇ ਮੀਟਿੰਗਾਂ ਰੱਦ ਕਰ ਦਿੱਤੀਆਂ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਦੋ ਵਾਰ ਮੁੱਖ ਮੰਤਰੀ ਬਾਦਲ ਬੀਮਾਰ ਹੋ ਚੁੱਕੇ ਹਨ।
ਮੁੱਖ ਮੰਤਰੀ ਬੁਲਾਰੇ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਮੁੱਖ ਮੰਤਰੀ ਦੀ ਸਿਹਤ ਖਰਾਬ ਹੋ ਗਈ ਜਿਸ ਦੇ ਚੱਲਦੇ ਘਰ ਵਿਚ ਹੀ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦਾ ਮੁਆਇਨਾ ਕੀਤਾ ਅਤੇ ਉਨ੍ਹਾਂ ਨੂੰ ਕਿਸੇ ਪ੍ਰੋਗਰਾਮ ਵਿਚ ਹਿੱਸਾ ਨਾ ਲੈਣ ਅਤੇ ਘਰ ਵਿਚ ਆਰਾਮ ਕਰਨ ਦੀ ਸਲਾਹ ਦਿੱਤੀ ਹੈ।


Gurminder Singh

Content Editor

Related News