ਸਿਹਤਯਾਬ ਹਨ ਪ੍ਰਕਾਸ਼ ਸਿੰਘ ਬਾਦਲ, ਹਾਲਤ ’ਚ ਹੋਇਆ ਸੁਧਾਰ

Sunday, Apr 23, 2023 - 06:32 PM (IST)

ਸਿਹਤਯਾਬ ਹਨ ਪ੍ਰਕਾਸ਼ ਸਿੰਘ ਬਾਦਲ, ਹਾਲਤ ’ਚ ਹੋਇਆ ਸੁਧਾਰ

ਮੋਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਵਿਚ ਪਹਿਲਾਂ ਨਾਲੋਂ ਸੁਧਾਰ ਹੈ। ਬੁੱਧਵਾਰ ਨੂੰ ਤਬੀਅਤ ਅਚਾਨਕ ਖ਼ਰਾਬ ਹੋਣ ’ਤੇ ਸਾਬਕਾ ਮੁੱਖ ਮੰਤਰੀ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਆਈ. ਸੀ. ਯੂ. ਵਾਰਡ ਵਿਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਇਲਾਜ ਤੋਂ ਬਾਅਦ ਹੁਣ ਉਨ੍ਹਾਂ ਦੀ ਸਿਹਤ ਪਹਿਲਾਂ ਨਾਲੋਂ ਕਾਫ਼ੀ ਠੀਕ ਦੱਸੀ ਜਾ ਰਹੀ ਹੈ। ਸੂਤਰਾਂ ਮੁਤਾਬਕ ਐਤਵਾਰ ਨੂੰ ਸਰਦਾਰ ਬਾਦਲ ਨੂੰ ਆਈ. ਸੀ. ਯੂ ’ਚੋਂ ਮੁੜ ਪ੍ਰਾਈਵੇਟ ਵਾਰਡ ਵਿਚ ਸ਼ਿਫ਼ਟ ਕੀਤਾ ਜਾ ਸਕਦਾ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਸ ਦੀ ਵੱਡੀ ਪ੍ਰੈੱਸ ਕਾਨਫਰੰਸ, ਪੂਰੀ ਕਾਰਵਾਈ ਦੀ ਦਿੱਤੀ ਜਾਣਕਾਰੀ

ਇਹ ਵੀ ਪਤਾ ਲੱਗਾ ਹੈ ਕਿ ਅਗਲੇ ਇਕ ਦੋ ਦਿਨਾਂ ਵਿਚ ਬਾਦਲ ਨੂੰ ਹਸਪਤਾਲ ’ਚੋਂ ਛੁੱਟੀ ਮਿਲ ਸਕਦੀ ਹੈ ਅਤੇ ਉਹ ਘਰ ਜਾ ਸਕਦੇ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਮੰਤਰੀ ਦੀ ਸਿਹਤ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਹੈ ਅਤੇ ਖ਼ਤਰੇ ਵਾਲੀ ਕੋਈ ਗੱਲ ਨਹੀਂ ਹੈ। ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਕੱਲ੍ਹ ਦੇਰ ਰਾਤ ਤੱਕ ਫੋਰਟਿਸ ਹਸਪਤਾਲ ਵਿਚ ਆਪਣੇ ਪਿਤਾ ਕੋਲ ਰਹੇ ਅਤੇ ਡਾਕਟਰਾਂ ਨਾਲ ਗੱਲ ਕਰਕੇ ਉਨ੍ਹਾਂ ਦੀ ਸਿਹਤ ਅਤੇ ਇਲਾਜ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। 

ਇਹ ਵੀ ਪੜ੍ਹੋ : 36 ਦਿਨਾਂ ਬਾਅਦ ਫੜਿਆ ਗਿਆ ਅੰਮ੍ਰਿਤਪਾਲ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਹੋਇਆ ਪੂਰਾ ਆਪ੍ਰੇਸ਼ਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News