ਪ੍ਰਕਾਸ਼ ਸਿੰਘ ਬਾਦਲ ਨੂੰ ਪਸੰਦ ਨਹੀਂ ਆਈ ਕੁੰਵਰ ਵਿਜੈ ਪ੍ਰਤਾਪ ਦੀ ਬਹਾਲੀ (ਵੀਡੀਓ)

05/28/2019 5:03:41 PM

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਅਕਾਲੀ ਦਲ ਇਕ ਬਾਰ ਫਿਰ ਖੁੱਲ੍ਹ ਕੇ ਕੁੰਵਰ ਵਿਜੈ ਪ੍ਰਤਾਪ ਦੇ ਖਿਲਾਫ ਮੈਦਾਨ 'ਚ ਉੱਤਰ ਆਇਆ ਹੈ, ਜਿਸ ਦੀ ਬਹਾਲੀ ਨੂੰ ਉਹ ਸਿਆਸੀ ਕਰਾਰ ਦੇ ਰਿਹਾ ਹੈ। ਅਕਾਲੀ ਦਲ ਵਲੋਂ ਕਈ ਵਾਰ ਕੁੰਵਰ ਦਾ ਵਿਰੋਧ ਕੀਤਾ ਗਿਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੁੰਵਰ ਵਿਜੈ ਪ੍ਰਤਾਪ 'ਤੇ ਤਿੱਖਾ ਵਾਰ ਕਰਦਿਆਂ ਕਿਹਾ ਕਿ ਸਾਨੂੰ ਕੁੰਵਰ ਵਿਜੈ ਪ੍ਰਤਾਪ ਦਾ ਕੋਈ ਡਰ ਨਹੀਂ, ਕਿਉਂਕਿ ਉਹ ਗਲਤ ਵਿਅਕਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਮਕਸਦ ਪੂਰਾ ਕਰਨ ਲਈ ਉਸ ਨੂੰ ਵਾਪਸ ਲਿਆਂਦਾ ਹੈ। ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਅੱਜ ਲੰਬੀ ਹਲਕੇ ਦੇ ਵੱਖ ਵੱਖ ਪਿੰਡਾਂ 'ਚ ਧੰਨਵਾਦੀ ਦੌਰਾ ਕਰਨ ਆਏ ਹਨ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫੇ ਨੂੰ ਇਕ ਨਾਟਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਆਪ ਹੀ ਪਹਿਲਾਂ ਅਸਤੀਫਾ ਭੇਜ ਦਿੰਦੇ ਹਨ ਅਤੇ ਫਿਰ ਵਰਕਿੰਗ ਕਮੇਟੀ ਨੂੰ ਆਖ ਦਿੰਦੇ ਹਨ ਕਿ ਇਸ ਅਸਤੀਫੇ ਨੂੰ ਨਾ-ਮਨਜ਼ੂਰ ਕੀਤਾ ਜਾਵੇ। ਉਨ੍ਹਾਂ ਪਾਕਿਸਤਾਨ 'ਚ ਇਤਿਹਾਸਕ ਇਮਾਰਤ ਦੇ ਢਹਿ ਢੇਰੀ ਕਰਨ ਨੂੰ ਵੀ ਮੰਦਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ 'ਚ ਦਖਲ ਦੇਣ ਦੀ ਅਪੀਲ ਕਰਨਗੇ। ਦੱਸ ਦੇਈਏ ਕਿ ਲੋਕ ਸਭਾ ਚੋਣਾਂ ਖਤਮ ਹੋਣ ਜਾਣ ਦੇ ਬਾਵਜੂਦ ਬਰਗਾੜੀ ਦਾ ਮਾਮਲਾ ਅਜੇ ਤੱਕ ਵੀ ਭੱਖਿਆ ਹੋਇਆ ਹੈ। ਉਧਰ ਦੂਜੇ ਪਾਸੇ ਆਈ.ਪੀ.ਐੱਸ. ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਵਾਪਸੀ ਕਾਰਨ ਸਿਆਸੀ ਪਾਰਾ ਮੁੜ ਭੱਖਦਾ ਹੋਇਆ ਦਿਖਾਈ ਦੇ ਰਿਹਾ ਹੈ।


rajwinder kaur

Content Editor

Related News