ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਦੇ ਭਵਾਨੀਗੜ੍ਹ ਪਹੁੰਚਣ ''ਤੇ ਪ੍ਰਸ਼ੰਸਕਾਂ ਨੇ ਕੀਤੀ ਫੁੱਲਾਂ ਦੀ ਵਰਖਾ
Wednesday, Apr 26, 2023 - 06:17 PM (IST)

ਭਵਾਨੀਗੜ੍ਹ (ਵਿਕਾਸ, ਕਾਂਸਲ) : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਬੁੱਧਵਾਰ ਬਾਅਦ ਦੁਪਹਿਰ ਭਵਾਨੀਗੜ੍ਹ ਵਿਖੇ ਪਹੁੰਚੀ। ਸ਼ਹਿਰ ਦੀ ਨਵੀਂ ਅਨਾਜ ਮੰਡੀ ਨੇੜੇ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਵਿਧਾਇਕ ਪ੍ਰਕਾਸ਼ ਚੰਦ ਗਰਗ ਦੀ ਅਗਵਾਈ ਵਿੱਚ ਸੈਂਕੜੇ ਲੋਕਾਂ ਤੇ ਪਾਰਟੀ ਵਰਕਰਾਂ ਨੇ ਨਮ ਅੱਖਾਂ ਨਾਲ ਆਪਣੇ ਪਿਆਰੇ ਨੇਤਾ ਦੇ ਅੰਤਿਮ ਦਰਸ਼ਨ ਕੀਤੇ ਤੇ ਗਮਗੀਨ ਮਾਹੌਲ ਵਿਚਾਲੇ ਆਪਣੇ ਨੇਤਾ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਉਨ੍ਹਾਂ ਦੀ ਮ੍ਰਿਤਕ ਦੇਹ 'ਤੇ ਫੁੱਲਾਂ ਦੀ ਵਰਖਾ ਕੀਤੀ।
ਇਹ ਵੀ ਪੜ੍ਹੋ- ਪੰਜ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ ਖੋਲ੍ਹ ਕੇ ਰੱਖ ਦਿੱਤੇ ਸਾਰੇ ਭੇਤ
ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਜਿਸ ਐਂਬੂਲੈਂਸ 'ਚ ਲਿਜਾਇਆ ਜਾ ਰਿਹਾ ਸੀ, ਉਸ ਨੂੰ ਸੀਨੀਅਰ ਆਗੂ ਬਿਕਰਮ ਮਜੀਠੀਆ ਚਲਾ ਰਹੇ ਸਨ ਤੇ ਸੁਖਬੀਰ ਸਿੰਘ ਬਾਦਲ ਨਾਲ ਵਾਲੀ ਸੀਟ 'ਤੇ ਬੈਠੇ ਆਪਣੇ ਪਿਤਾ ਪ੍ਰਤੀ ਲੋਕਾਂ ਵੱਲੋਂ ਵਿਅਕਤ ਕੀਤੇ ਜਾ ਰਹੇ ਪਿਆਰ ਸਤਿਕਾਰ ਨੂੰ ਹੱਥ ਜੋੜ ਕੇ ਕਬੂਲ ਰਹੇ ਸਨ।
ਇਹ ਵੀ ਪੜ੍ਹੋ- ਸਿਆਸਤ ਦਾ ਕੇਂਦਰ ਬਿੰਦੂ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਗੁੜ੍ਹਤੀ 'ਚ ਮਿਲਿਆ ਸੀ ਸੰਘਰਸ਼, ਜਾਣੋ ਜ਼ਿੰਦਗੀ ਦੇ ਅਹਿਮ ਪੜ੍ਹਾਅ
ਇਸ ਮੌਕੇ 'ਕਿਸਾਨਾਂ ਦਾ ਮਸੀਹਾ ਅਮਰ ਰਹੇ' ਕਿਸਾਨਾਂ-ਮਜਦੂਰਾਂ ਦਾ ਰਾਖਾ ਅਮਰ ਰਹੇ' ਦੇ ਜ਼ੋਰਦਾਰ ਨਾਅਰੇ ਗੂੰਜਦੇ ਰਹੇ। ਇਸ ਤੋਂ ਪਹਿਲਾਂ ਪਿੰਡ ਚੰਨੋ ਵਿਖੇ ਵੀ ਪਾਰਟੀ ਦੇ ਹਲਕਾ ਸੰਗਰੂਰ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਕੀਤੇ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਆਪਣੇ ਅਜੀਜ਼ ਨੇਤਾ ਪ੍ਰਕਾਸ਼ ਸਿੰਘ ਬਾਦਲ ਦਾ ਦੁਨੀਆ ਤੋਂ ਚਲੇ ਜਾਣ ਨੂੰ ਦੇਸ਼ ਦੀ ਸਿਆਸਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦੱਸਿਆ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।