ਲੋਕਾਂ ਦਾ ਧੰਨਵਾਦ ਕਰਨ ਲੰਬੀ ਪਹੁੰਚੇ ਬਾਦਲ

03/15/2017 11:37:06 AM

ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਹਲਕਾ ਵਿਧਾਇਕ ਚੋਣ ਜਿੱਤਣ ਤੋਂ ਬਾਅਦ ਪਾਰਟੀ ਵਰਕਰਾਂ ਦਾ ਧੰਨਵਾਦ ਕਰਨ ਲਈ ਲੰਬੀ ਪੁੱਜੇ। ਇਸ ਮੌਕੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਾਡੀ ਲੜਾਈ ਐੱਸ. ਵਾਈ. ਐੱਲ. ਦੇ ਮੁੱਦੇ ''ਤੇ ਹੈ ਅਤੇ ਉਹ ਆਪਣੀ ਪੂਰੀ ਵਾਹ ਲਗਾ ਦੇਣਗੇ ਪਰ ਪੰਜਾਬ ਦਾ ਪਾਣੀ ਬਾਹਰ ਨਹੀਂ ਜਾਣ ਦੇਣਗੇ। ਇਸ ਮੌਕੇ ਉਨ੍ਹਾਂ ਨਾਲ ਕਈ ਅਕਾਲੀ ਆਗੂ ਵੀ ਮੌਜੂਦ ਸਨ।

Gurminder Singh

This news is Content Editor Gurminder Singh