ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ, ਭਾਵੁਕ ਹੋਏ ਸੁਖਬੀਰ ਤੇ ਮਨਪ੍ਰੀਤ ਬਾਦਲ

Wednesday, Apr 26, 2023 - 06:26 PM (IST)

ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ, ਭਾਵੁਕ ਹੋਏ ਸੁਖਬੀਰ ਤੇ ਮਨਪ੍ਰੀਤ ਬਾਦਲ

ਚੰਡੀਗੜ੍ਹ : ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਅਤੇ ਪੰਥਕ ਸਿਅਸਤ ਦਾ ਧੁਰਾ ਮੰਨੇ ਗਏ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਉਹ ਪਿਛਲੇ ਇਕ ਹਫਤੇ ਤੋਂ ਫੋਰਟਿਸ ਹਸਪਤਾਲ ’ਚ ਸਾਹ ਦੀ ਤਕਲੀਫ ਕਰਕੇ ਦਾਖਲ ਸਨ। 95 ਸਾਲਾ ਬਜ਼ੁਰਗ ਸਿਆਸਤਦਾਨ ਨੇ ਮੰਗਲਵਾਰ ਰਾਤ 8.28 ਮਿੰਟ ’ਤੇ ਆਖਰੀ ਸਾਹ ਲਿਆ। ਜਦੋਂ ਸ. ਬਾਦਲ ਨੇ ਆਖਰੀ ਸਾਹ ਲਿਆ ਤਾਂ ਉਸ ਸਮੇਂ ਉਨ੍ਹਾਂ ਕੋਲ ਉਨ੍ਹਾਂ ਦੇ ਸਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਨੂੰਹ ਹਰਸਿਮਰਤ ਕੌਰ ਬਾਦਲ, ਪੋਤਰਾ ਤੇ ਪੋਤਰੀਆਂ ਮੌਜੂਦ ਸਨ। ਬਾਦਲ ਸਾਹਿਬ ਦੇ ਦਿਹਾਂਤ ਨਾਲ ਇਕ ਯੁੱਗ ਦਾ ਅੰਤ ਹੋ ਗਿਆ। ਜਿਓਂ ਹੀ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਸ਼ਰ ਹੋਈ ਤਾਂ ਸਮੁੱਚੀ ਅਕਾਲੀ ਲੀਡਰਸ਼ਿਪ ਤੁਰੰਤ ਚੰਡੀਗੜ੍ਹ ਪਹੁੰਚ ਗਈ।

ਇਹ ਵੀ ਪੜ੍ਹੋ : ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ

ਭਾਵੁਕ ਹੋਏ ਸੁਖਬੀਰ ਤੇ ਮਨਪ੍ਰੀਤ ਬਾਦਲ

ਬੁੱਧਵਾਰ ਨੂੰ ਜਦੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਲਈ ਫੋਰਟਿਸ ਹਸਪਤਾਲ ਤੋਂ ਲਿਆਂਦੀ ਜਾ ਰਹੀ ਸੀ ਤਾਂ ਇਸ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਮਨਪ੍ਰੀਤ ਸਿੰਘ ਬਾਦਲ ਭਾਵੁਕ ਹੋ ਗਏ। ਇਸ ਮੌਕੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਰਹੀ। ਸਾਬਕਾ ਮੁੱਖ ਮੰਤਰੀ ਸ. ਬਾਦਲ ਦੀ ਪੰਜ ਭੂਤਕ ਦੇਹ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਸੈਕਟਰ 28, ਚੰਡੀਗੜ੍ਹ ਵਿਖੇ ਸਮੂਹ ਸੰਗਤਾਂ ਦੇ ਦਰਸ਼ਨ ਲਈ ਰੱਖਿਆ ਜਾਵੇਗਾ। ਇਸ ਉਪਰੰਤ 12 ਵਜੇ ਕਾਫਲੇ ਦੇ ਰੂਪ ’ਚ ਪਿੰਡ ਬਾਦਲ ਲਈ ਅੰਤਿਮ ਯਾਤਰਾ ਰਵਾਨਾ ਹੋਵੇਗੀ, ਜਿਹੜੀ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਹੁੰਦੀ ਹੋਈ ਬਾਦਲ ਪਿੰਡ ਪਹੁੰਚੇਗੀ। ਸ. ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ ਨੂੰ ਬਾਅਦ ਦੁਪਹਿਰ 1 ਵਜੇ ਬਾਦਲ ਪਿੰਡ ’ਚ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਨਹੀਂ ਰਹੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News