ਪ੍ਰਕਾਸ਼ ਸਿੰਘ ਬਾਦਲ ਰੂਟੀਨ ਚੈੱਕਅਪ ਲਈ ਫੋਰਟਿਸ ਮੁਹਾਲੀ ਆਏ

Saturday, Feb 05, 2022 - 11:31 PM (IST)

ਪ੍ਰਕਾਸ਼ ਸਿੰਘ ਬਾਦਲ ਰੂਟੀਨ ਚੈੱਕਅਪ ਲਈ ਫੋਰਟਿਸ ਮੁਹਾਲੀ ਆਏ

ਚੰਡੀਗੜ੍ਹ/ਮੁਹਾਲੀ- ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਅੱਜ ਆਪਣੇ ਰੂਟੀਨ ਚੈੱਕਅਪ ਲਈ ਫੋਰਟਿਸ ਮੁਹਾਲੀ ਪਹੁੰਚੇ। ਇਹ ਜਾਣਕਾਰੀ ਉਨ੍ਹਾਂ ਦੇ ਲੰਬੇ ਸਮੇਂ ਤੋਂ ਸਾਥੀ ਅਤੇ ਸਲਾਹਕਾਰ ਹਰਚਰਨ ਬੈਂਸ ਨੇ ਦਿੱਤੀ।

ਇਹ ਵੀ ਪੜ੍ਹੋ : ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦੇ ਐਲਾਨ ਤੋਂ ਪਹਿਲਾਂ ਸਿੱਧੂ ਦਾ ਵੱਡਾ ਬਿਆਨ, ਹਾਈਕਮਾਨ ’ਤੇ ਹੀ ਬੋਲਿਆ ਹਮਲਾ

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬੈਂਸ ਨੇ ਦੱਸਿਆ ਕਿ ਬਾਦਲ ਨੂੰ ਡਾਕਟਰ ਨੇ ਦੋ-ਦੋ ਤੇ ਤਿੰਨ-ਤਿੰਨ ਹਫਤਿਆਂ ਬਾਅਦ ਆਪਣਾ ਰੂਟੀਨ ਚੈੱਕਅਪ ਕਰਵਾਉਣ ਦੀ ਸਲਾਹ ਦਿੱਤੀ, ਜਿਸ ਅਨੁਸਾਰ ਉਹ ਆਪਣਾ ਰੂਟੀਨ ਚੈੱਕਅਪ ਕਰਵਾਉਂਦੇ ਹਨ ਅਤੇ ਕੋਵਿਡ ਤੋਂ ਪ੍ਰਭਾਵਿਤ ਹੋਣ ਮਗਰੋਂ ਇਸ ਦਾ ਉਚੇਚੇ ਤੌਰ ’ਤੇ ਧਿਆਨ ਰੱਖ ਰਹੇ ਹਨ। ਬੈਂਸ ਨੇ ਕਿਹਾ ਕਿ ਸੀਨੀਅਰ ਆਗੂ ਆਪਣਾ ਰੂਟੀਨ ਦਾ ਕੰਮ ਕਰ ਰਹੇ ਹਨ ਅਤੇ ਰੋਜ਼ਾਨਾ ਲੋਕਾਂ ਨਾਲ ਮਿਲ ਕੇ ਸੂਬੇ ਵਿਚ ਚੋਣ ਮੁਹਿੰਮ ਚਲਾ ਰਹੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਚੋਣ ਕਮਿਸ਼ਨ ਵਲੋਂ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਨਿਸ਼ਾਨ ਜਾਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News