ਸਰਦਾਰ ਬਾਦਲ ਨੇ ਰਾਸ਼ਟਰਪਤੀ ਬਣਨ ਤੋਂ ਕੀਤਾ ਇਨਕਾਰ (ਵੀਡੀਓ)

06/14/2017 6:35:31 AM

ਚੰਡੀਗੜ੍ਹ : ਐੱਨ. ਡੀ. ਏ. ਭਾਈਵਾਲ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦੇਸ਼ ਦਾ ਰਾਸ਼ਟਰਪਤੀ ਬਣਨ ਤੋਂ ਇਨਕਾਰ ਕਰ ਦਿੱਤਾ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ ਵਲੋਂ ਜਦੋਂ ਇਸ ਬਾਰੇ ਸਵਾਲ ਪੁੱਛਿਆ ਗਿਆ ਤਾਂ ਸਰਦਾਰ ਬਾਦਲ ਨੇ ਆਪਣੀ ਸਿਹਤ ਦਾ ਹਵਾਲਾ ਦੇ ਕੇ ਇਸ ਤੋਂ ਇਨਕਾਰ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਰਾਸ਼ਟਰਪਤੀ ਉਮੀਦਵਾਰ ਲਈ ਸਰਦਾਰ ਬਾਦਲ ਦੇ ਨਾਂ ਦੀ ਚਰਚਾ ਮੀਡੀਆ ਦੀਆਂ ਸੁਰਖੀਆਂ ਬਣੀਆਂ ਸਨ ਜਿਸ 'ਤੇ ਸਾਬਕਾ ਮੁੱਖ ਮੰਤਰੀ ਵਲੋਂ ਪ੍ਰਤੀਕਰਮ ਦਿੱਤਾ ਗਿਆ ਹੈ। ਬਾਦਲ ਦਾ ਕਹਿਣਾ ਹੈ ਕਿ ਵੱਧ ਉਮਰ ਦੇ ਚੱਲਦੇ ਉਨ੍ਹਾਂ ਦੀ ਸਿਹਤ ਠੀਕ ਨਹੀਂ ਰਹਿੰਦੀ ਜਿਸ ਦੇ ਚੱਲਦੇ ਉਹ ਰਾਸ਼ਟਰਪਤੀ ਨਹੀਂ ਬਣ ਸਕਦੇ।