ਬੁੱਧਵਾਰ ਨੂੰ ਫਿਰ ਹੋਇਆ ਬਾਦਲਾਂ ਦਾ ਵਿਰੋਧ

01/25/2017 7:11:34 PM

ਸੰਗਰੂਰ\ਮੋਹਾਲੀ : ਚੋਣ ਪ੍ਰਚਾਰ ਦੌਰਾਨ ਇਕ ਵਾਰ ਫਿਰ ਆਮ ਜਨਤਾ ਦੀ ਸਰਕਾਰ ਪ੍ਰਤੀ ਨਾਰਾਜ਼ਗੀ ਵੇਖਣ ਨੂੰ ਮਿਲੀ। ਪਹਿਲੀ ਘਟਨਾ ਸੰਗਰੂਰ ਦੀ ਹੈ, ਜਿੱਥੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰੈਲੀ ਦੌਰਾਨ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਰਦਾਰ ਬਾਦਲ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਪ੍ਰਗਟ ਕੀਤਾ। ਇਸ ਦੌਰਾਨ ਅਕਾਲੀ ਵਰਕਰਾਂ ਦੀ ਇਨ੍ਹਾਂ ਪ੍ਰਦਰਸ਼ਨਕਾਰੀਆਂ ਨਾਲ ਹਲਕੀ ਝੜਪ ਵੀ ਵੇਖਣ ਨੂੰ ਮਿਲੀ।
ਦੂਜੀ ਘਟਨਾ ਮੋਹਾਲੀ ਦੀ ਹੈ। ਹਲਕਾ ਖਰੜ ਵਿਚ ਸੁਖਬੀਰ ਬਾਦਲ ਆਪਣੇ ਉਮੀਦਵਾਰ ਰਣਜੀਤ ਸਿੰਘ ਗਿੱਲ ਦੇ ਹੱਕ ਵਿਚ ਰੱਖੀ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਕਿ ਇਸ ਦੌਰਾਨ ਇਕ ਬਜ਼ੁਰਗ ਨੇ ਉੱਠ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਹ ਬਜ਼ੁਰਗ ਪ੍ਰਦਰਸ਼ਨਕਾਰੀ ਪੰਜਾਬ ਵਿਚ ਵਿਕਾਸ ਨਾ ਹੋਣ ਨੂੰ ਲੈ ਕੇ ਰੋਸ ਵਿਚ ਸੀ। ਦੂਜੇ ਪਾਸੇ ਮੁੱਖ ਮੰਤਰੀ ਬਾਦਲ ਨੇ ਇਨ੍ਹਾਂ ਵਿਰੋਧਾਂ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਹੈ।


Gurminder Singh

Content Editor

Related News